ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਪਰ ਚੜ੍ਹਾਇਆ ਟਰੱਕ, 2 ਦੀ ਮੌਤ

ਮੋਹਾਲੀ ਦੇ ਬਰਵਾਲਾ ਰੋਡ ਵਿਖੇ ਦੇਰ ਰਾਤ ਵਾਪਰਿਆ ਹਾਦਸਾ। ਡਰਾਈਵਰ ਟਰੱਕ ਨੂੰ ਰਾਂਗ ਸਾਈਡ ਤੋਂ ਲਿਆ ਰਿਹਾ ਸੀ। ਬਿਨ੍ਹਾਂ ਕੁੱਝ ਦੇਖੇ ਉਸਨੇ ਟਰੱਕ ਨਾਲ ਪੁਲਿਸ ਮੁਲਾਜ਼ਮ ਦਰੜ ਦਿੱਤੇ। ਹਾਦਸੇ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

Share:

ਸਾਹਿਬਜ਼ਾਦਾ ਅਜੀਤ ਸਿੰਘ (ਐਸਏਐਸ) ਨਗਰ (ਮੋਹਾਲੀ) ਦੇ ਡੇਰਾਬੱਸੀ 'ਚ ਮੰਗਲਵਾਰ ਦੇਰ ਰਾਤ ਨਾਕਾ ਲਾਈ ਖੜ੍ਹੇ ਪੁਲਿਸ ਮੁਲਾਜ਼ਮਾਂ 'ਤੇ ਟਰੱਕ ਚੜ੍ਹਾ ਦਿੱਤਾ ਗਿਆ। ਇਸ ਹਾਦਸੇ 'ਚ 2 ਮੁਲਾਜ਼ਮਾਂ ਦੀ ਮੌਤ ਹੋ ਗਈ।  ਰਾਤ ਕਰੀਬ 1.30 ਵਜੇ ਬਰਵਾਲਾ ਰੋਡ 'ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ। ਦੋਵਾਂ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ। ਪੁਲਿਸ ਨੇ ਟਰੱਕ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਲਿਆ। 

ਮੌਕੇ ਤੋਂ ਭੱਜਿਆ ਟਰੱਕ ਡਰਾਈਵਰ 

ਜਾਣਕਾਰੀ ਅਨੁਸਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਰਾਂਗ ਸਾਈਡ ਟਰੱਕ ਚਲਾਉਂਦੇ ਹੋਏ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਹਾਲਾਂਕਿ ਇਹਨਾਂ ਮੁਲਾਜ਼ਮਾਂ ਨੇ ਟਰੱਕ ਡਰਾਈਵਰ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਪ੍ਰੰਤੂ, ਡਰਾਈਵਰ ਦਾ ਟਰੱਕ ਉਪਰ ਕੰਟਰੋਲ ਨਹੀਂ ਸੀ। ਉਸਨੇ ਤੇਜ਼ ਰਫ਼ਤਾਰ ਨਾਲ ਟਰੱਕ ਪੁਲਿਸ ਮੁਲਾਜ਼ਮਾਂ ਉਪਰ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ ਸੀ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਮੁਲਜ਼ਮ ਡਰਾਈਵਰ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। 

ਇਹ ਵੀ ਪੜ੍ਹੋ