ਕੰਮ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਕਾਰ ਨੇ ਮਾਰੀ ਟੱਕਰ, ਬਾਅਦ ‘ਚ ਲੜਕੀ ਤੇ ਉਸਦੇ ਦੋਸਤਾਂ ਨੇ ਕੀਤਾ ਹਾਈਵੋਲਟੇਜ ਡਰਾਮਾ

ਨੌਜਵਾਨ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ 'ਚ ਸਵਾਰ ਲੜਕੀ ਨੇ ਉਸ ਨਾਲ ਦੁਰਵਿਵਹਾਰ ਕੀਤਾ। ਜਦੋਂ ਉਸ ਨੇ ਕਿਸੇ ਤਰ੍ਹਾਂ ਲੜਕੀ ਨੂੰ ਪਿੱਛੇ ਧੱਕਿਆ ਤਾਂ ਉਸ ਦੇ ਦੋਸਤਾਂ ਨੇ ਵੀ ਉਸ ਨੂੰ ਧੱਕਾ ਦੇਣਾ ਸ਼ੁਰੂ ਕਰ ਦਿੱਤਾ।

Share:

ਹਾਈਲਾਈਟਸ

  • ਨੌਜਵਾਨ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ 'ਚ ਸਵਾਰ ਲੜਕੀ ਨੇ ਉਸ ਨਾਲ ਦੁਰਵਿਵਹਾਰ ਕੀਤਾ

Punjab News: ਜਲੰਧਰ ਦੇ ਕਪੂਰਥਲਾ ਚੌਂਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸਿੱਖ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਨੌਜਵਾਨ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ 'ਚ ਸਵਾਰ ਲੜਕੀ ਅਤੇ ਉਸ ਦੇ ਦੋ ਦੋਸਤਾਂ ਨੇ ਹਾਈਵੋਲਟੇਜ ਡਰਾਮਾ ਸ਼ੁਰੂ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਕਾਰ ਸਵਾਰ ਸਾਰੇ ਮੁਲਜ਼ਮ ਨਸ਼ੇ ਵਿੱਚ ਸਨ। ਲੜਕੀ ਸੜਕ 'ਤੇ ਹੀ ਉਲਟੀਆਂ ਕਰ ਰਹੀ ਸੀ। ਹਾਦਸੇ 'ਚ ਨੌਜਵਾਨ ਗੰਭੀਰ ਸੱਟਾਂ ਲੱਗੀਆਂ ਹਨ।

ਕੰਮ ਤੋਂ ਘਰ ਜਾ ਰਿਹਾ ਸੀ ਨੌਜਵਾਨ

ਗੁਰਮੀਤ ਪੁੱਤਰ ਭੁਪਿੰਦਰ ਸਿੰਘ ਵਾਸੀ ਰਾਜ ਨਗਰ ਨੇ ਦੱਸਿਆ ਕਿ ਉਹ ਡਾਲਫਿਨ ਹੋਟਲ ਵਿੱਚ ਕੰਮ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਉਹ ਆਪਣਾ ਕੰਮ ਮੁਕਾ ਕੇ ਘਰ ਪਰਤ ਰਿਹਾ ਸੀ। ਉਸਦੇ ਨਾਲ ਉਸ ਦੇ ਦੋ ਹੋਰ ਸਾਥੀ ਵੀ ਮੌਜੂਦ ਸਨ। ਇਸ ਦੌਰਾਨ ਰਸਤੇ ਵਿੱਚ ਉਸ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਨੌਜਵਾਨ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ 'ਚ ਸਵਾਰ ਲੜਕੀ ਨੇ ਉਸ ਨਾਲ ਦੁਰਵਿਵਹਾਰ ਕੀਤਾ। ਜਦੋਂ ਉਸ ਨੇ ਕਿਸੇ ਤਰ੍ਹਾਂ ਲੜਕੀ ਨੂੰ ਪਿੱਛੇ ਧੱਕਿਆ ਤਾਂ ਉਸ ਦੇ ਦੋਸਤਾਂ ਨੇ ਵੀ ਉਸ ਨੂੰ ਧੱਕਾ ਦੇਣਾ ਸ਼ੁਰੂ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਹਰ ਸਾਰੇ ਹੀ ਨਸ਼ੇ ਦੀ ਹਾਲਤ ਵਿੱਤ ਸਨ ਅਤੇ ਮੌਕੇ 'ਤੇ ਹੀ ਉਲਟੀਆਂ ਕਰਨ ਲੱਗ ਪਏ। ਜਿਸ ਤੋਂ ਬਾਅਦ ਮੁਲਜ਼ਮ ਉਸ ਨੂੰ ਜ਼ਖਮੀ ਹਾਲਤ 'ਚ ਛੱਡ ਕੇ ਫਰਾਰ ਹੋ ਗਏ।

ਨੌਜਵਾਨ ਨੇ ਬਣਾਈ ਵੀਡੀਓ

ਨੌਜਵਾਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਪੱਗ ਵੀ ਉਤਾਰ ਦਿੱਤੀ। ਉਸ ਨੇ ਹੰਗਾਮੇ ਦੀ ਵੀਡੀਓ ਵੀ ਬਣਾਈ ਹੈ। ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਕ ਨਸ਼ੇ 'ਚ ਧੁੱਤ ਨੌਜਵਾਨ ਅਤੇ ਲੜਕੀ ਉਸ ਨਾਲ ਲੜ ਰਹੇ ਹਨ। ਲੜਕੀ ਇੰਨੀ ਸ਼ਰਾਬੀ ਸੀ ਕਿ ਉਸ ਨੇ ਸੜਕ 'ਤੇ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ