ਅੰਮ੍ਰਿਤਸਰ 'ਚ ਨੌਜਵਾਨ ਨੇ ਆਪਣੇ ਆਪ ਨੂੰ ਅੱਗ ਲਗਾ ਲਈ, ਹਸਪਤਾਲ 'ਚ ਦਾਖਲ

ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਪਣੇ ਪੇਕੇ ਘਰ ਰਹਿ ਰਹੀ ਪਰਮੀਤ ਨੇ ਦੱਸਿਆ ਕਿ ਉਸ ਦਾ ਵਿਆਹ 8 ਸਾਲ ਪਹਿਲਾਂ ਰਾਕੇਸ਼ ਨਾਲ ਹੋਇਆ ਸੀ। ਉਸ ਦੇ ਪਤੀ ਨੂੰ ਸ਼ਰਾਬ ਪੀਣ ਦੀ ਆਦਤ ਹੈ। ਉਸ ਦੇ ਵਿਆਹ ਤੋਂ ਇੱਕ ਬੱਚਾ ਵੀ ਹੈ। 8 ਮਹੀਨੇ ਪਹਿਲਾਂ ਹੀ ਆਪਣੇ ਪਤੀ ਤੋਂ ਪਰੇਸ਼ਾਨ ਹੋ ਕੇ ਉਹ ਬੱਚੇ ਨੂੰ ਲੈ ਕੇ ਆਪਣੇ ਪੇਕੇ ਘਰ ਆਈ ਸੀ।

Share:

ਪੰਜਾਬ ਦੇ ਅੰਮ੍ਰਿਤਸਰ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸੁਲਤਾਨਵਿੰਡ ਰੋਡ ਇਕ ਨੌਜਵਾਨ ਨੇ ਖੁਦ ਨੂੰ ਅੱਗ ਲਗਾ ਲਈ। ਉਸ ਦਾ ਆਪਣੀ ਪਤਨੀ ਨਾਲ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਸ਼ਰਾਬ ਦਾ ਆਦੀ ਹੋਣ ਕਾਰਨ ਪਤਨੀ ਉਸ ਤੋਂ ਵੱਖ ਰਹਿ ਰਹੀ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਸ਼ਰਾਬ ਪੀ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਸੀ। ਜਿੱਥੇ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ।

ਹਸਪਤਾਲ ਕਰਵਾਇਆ ਦਾਖਲ

ਪਰਮੀਤ ਨੇ ਦੱਸਿਆ ਕਿ ਲੜਾਈ ਤੋਂ ਬਾਅਦ ਰਾਕੇਸ਼ ਨੇ ਘਰੋਂ ਬਾਹਰ ਆ ਕੇ ਖੁਦ 'ਤੇ ਪੈਟਰੋਲ ਪਾ ਲਿਆ। ਇਸ ਤੋਂ ਬਾਅਦ ਰਾਕੇਸ਼ ਨੇ ਖੁਦ ਨੂੰ ਅੱਗ ਲਗਾ ਲਈ। ਘਟਨਾ ਤੋਂ ਬਾਅਦ ਪਰਿਵਾਰ ਤੁਰੰਤ ਰਾਕੇਸ਼ ਨੂੰ ਲੱਗੀ ਅੱਗ ਨੂੰ ਬੁਝਾਉਣ ਲਈ ਦੌੜਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਜਾਂਚ ਸ਼ੁਰੂ

ਪੁਲਿਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਰਾਕੇਸ਼ ਹਸਪਤਾਲ 'ਚ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ