ਆਮ ਆਦਮੀ ਕਲੀਨਿਕਾਂ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਨੇੜੇ ਦੇ ਰਹੀ ਸਿਹਤ ਸੇਵਾਵਾਂ 

ਪੰਜਾਬ ਸਰਕਾਰ ਦੀ ਅਗਲੇ ਕੁਝ ਸਾਲਾਂ ਵਿੱਚ ਇਸ ਪਹਿਲਕਦਮੀ ਨੂੰ ਹੋਰ ਵਧਾਉਣ ਅਤੇ ਹਰ ਸ਼ਹਿਰ ਅਤੇ ਪਿੰਡ ਵਿੱਚ ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਹੈ। ਇਹ ਸਕੀਮ ਨਾ ਸਿਰਫ਼ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਏਗੀ ਸਗੋਂ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਹੱਲ ਕਰਨਾ ਵੀ ਆਸਾਨ ਬਣਾਵੇਗੀ।

Share:

ਪੰਜਾਬ ਨਿਊਜ ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਇਲਾਜ, ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ ਇਨ੍ਹਾਂ ਕਲੀਨਿਕਾਂ ਵਿੱਚ, ਤਜਰਬੇਕਾਰ ਡਾਕਟਰਾਂ, ਨਰਸਾਂ ਅਤੇ ਹੋਰ ਮੈਡੀਕਲ ਸਟਾਫ ਦੀ ਇੱਕ ਟੀਮ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜਾਂਚ ਅਤੇ ਇਲਾਜ ਪ੍ਰਦਾਨ ਕਰਦੀ ਹੈ ਪਹਿਲਕਦਮੀ ਦਾ ਉਦੇਸ਼ ਵੱਡੇ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣਾ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਹੈ

ਆਮ ਆਦਮੀ ਕਲੀਨਿਕ ਨੂੰ ਲੈ ਕੇ ਲੋਕਾਂ ਦੇ ਵਿਚਾਰ 

ਆਮ ਆਦਮੀ ਕਲੀਨਿਕ ਵਿੱਚ ਆਈ ਔਰਤ ਰਮਨਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਦਵਾਈਆਂ ਲਈ ਸ਼ਹਿਰ ਜਾਣ ਦੀ ਲੋੜ ਨਹੀਂ ਹੈ ਪਹਿਲਾਂ ਬਜ਼ੁਰਗਾਂ ਲਈ ਸ਼ਹਿਰ ਜਾਣਾ ਔਖਾ ਸੀ ਪਰ ਹੁਣ ਪਿੰਡ ਵਿੱਚ ਹੀ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਹਨ ਇਸ ਦੇ ਨਾਲ ਹੀ ਬਜ਼ੁਰਗ ਔਰਤ ਹਰਬੰਸ ਕੌਰ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਇਲਾਜ ਲਈ ਪਿੰਡ ਤੋਂ ਬਾਹਰ ਸ਼ਹਿਰ ਜਾਣਾ ਪੈਂਦਾ ਸੀ, ਜੋ ਕਿ ਬਹੁਤ ਮੁਸ਼ਕਿਲ ਸੀ ਹੁਣ ਮੁਹੱਲਾ ਕਲੀਨਿਕ ਵਿੱਚ ਦਵਾਈਆਂ ਅਤੇ ਟੈਸਟਿੰਗ ਸੁਵਿਧਾਵਾਂ ਆਸਾਨੀ ਨਾਲ ਮਿਲਦੀਆਂ ਹਨ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹੈ

80 ਤਰ੍ਹਾਂ ਦੀਆਂ ਦਵਾਈਆਂ ਮਿਲਦੀਆਂ ਹਨ ਫ੍ਰੀ

872 ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ ਇਨ੍ਹਾਂ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਇਨ੍ਹਾਂ ਕਲੀਨਿਕਾਂ ਤੋਂ ਲੱਖਾਂ ਲੋਕ ਲਾਭ ਉਠਾ ਰਹੇ ਹਨ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ

ਸੂਬੇ ਦੇ ਲੋਕਾਂ ਦੇ ਕਰੀਬ 1050 ਕਰੋੜ ਰੁਪਏ ਬਚਾਏ 

ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਨੀਂਹ ਪੱਥਰ ਵਜੋਂ ਕੰਮ ਕਰ ਰਿਹਾ ਹੈ ਅਜਿਹੇ ਕਲੀਨਿਕਾਂ ਵਿੱਚ 80 ਤਰਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਫ੍ਰੀ ਕੀਤੇ ਜਾਂਦੇ ਹਨ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 40 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ ਆਮ ਆਦਮੀ ਕਲੀਨਿਕ ਵਿਚ 72 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ, ਜਿਸ 'ਤੇ ਲਗਭਗ ਕਰੋੜਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ ਏਸੇ ਤਰਾ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਰਕਾਰ ਨੇ ਸੂਬੇ ਦੇ ਲੋਕਾਂ ਦੇ ਕਰੀਬ 1050 ਕਰੋੜ ਰੁਪਏ ਬਚਾਏ ਹਨ 

ਸਮੱਸਿਆਵਾਂ ਨੂੰ ਹੱਲ ਕਰਨਾ ਵੀ ਆਸਾਨ ਬਣਾਵੇਗੀ

ਪੰਜਾਬ ਸਰਕਾਰ ਦੀ ਅਗਲੇ ਕੁਝ ਸਾਲਾਂ ਵਿੱਚ ਇਸ ਪਹਿਲਕਦਮੀ ਨੂੰ ਹੋਰ ਵਧਾਉਣ ਅਤੇ ਹਰ ਸ਼ਹਿਰ ਅਤੇ ਪਿੰਡ ਵਿੱਚ ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਹੈ ਇਹ ਸਕੀਮ ਨਾ ਸਿਰਫ਼ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਏਗੀ ਸਗੋਂ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਹੱਲ ਕਰਨਾ ਵੀ ਆਸਾਨ ਬਣਾਵੇਗੀ

ਇਹ ਵੀ ਪੜ੍ਹੋ