ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਪ੍ਰੋਜੈਕਟਾਂ 'ਤੇ ਜ਼ੋਰ ਦੇ ਰਹੀ ਆਪ ਸਰਕਾਰ, ਜਾਣੋ ਕਿਵੇਂ ਹੋਵੇਗੀ ਖੇਤੀ

ਉਹਨਾਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ

Courtesy: ਦੋਰਾਹਾ ਵਿਖੇ ਵਿਧਾਇਕ ਗਿਆਸਪੁਰਾ ਨੇ ਉਦਘਾਟਨ ਕੀਤਾ

Share:

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਵਿਚਾਰ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਰਾਮਪੁਰ ਤੇ ਬੇਗੋਵਾਲ ਦੇ 226 ਏਕੜ ਰਕਬੇ ਨੂੰ ਨਹਿਰੀ ਪਾਣੀ ਲਗਾਉਣ ਲਈ 91 ਲੱਖ ਰੁਪਏ ਦੀ ਲਾਗਤ ਨਾਲ ਪਈ 4.1 ਕਿਲੋਮੀਟਰ ਲੰਬਾਈ ਵਾਲੀ ਪਾਈਪ ਲਾਈਨ ਦੇ ਪ੍ਰੋਜੈਕਟ ਲਿਫਟ ਇਰੀਗੇਸ਼ਨ ਪਿੰਡ ਰਾਮਪੁਰ-ਬੇਗੋਵਾਲ (ਸਰਹਿੰਦ ਕੈਨਾਲ ਆਰ.ਡੀ 177600 ਐਲ) ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।

126 ਏਕੜ ਜ਼ਮੀਨ ਨੂੰ ਮਿਲੇਗਾ ਪਾਣੀ 

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਸ ਪਾਈਪ ਲਾਈਨ ਪ੍ਰੋਜੈਕਟ ਰਾਹੀਂ 126 ਏਕੜ ਪਿੰਡ ਰਾਮਪੁਰ ਅਤੇ 100 ਏਕੜ ਪਿੰਡ ਬੇਗੋਵਾਲ ਨੂੰ ਸਿੰਚਾਈ ਲਈ ਨਹਿਰੀ ਦਿੱਤਾ ਜਾਵੇਗਾ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ 

ਉਹਨਾਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੁੰਦੀ ਹੈ ਅਤੇ ਇਸ ਦੇ ਨਾਲ-ਨਾਲ ਬਿਜਲੀ ਦੀ ਖਪਤ ਵੀ ਨਹੀਂ ਹੁੰਦੀ। ਇਸਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਖੇਤਾਂ ਰਾਹੀਂ ਪਾਈਪਲਾਈਨ ਕਢਵਾਉਣ ਲਈ ਪੂਰਾ ਸਾਥ ਦਿੱਤਾ ਜਾਵੇ। 

ਇਹ ਵੀ ਪੜ੍ਹੋ