ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਆਪ ਸਰਕਾਰ 

ਸੀਐਮ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ। ਸ਼ਹਿਰ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਵੱਡੇ ਪ੍ਰੋਜੈਕਟਾਂ ਉਪਰ ਕੰਮ ਜਾਰੀ ਹੈ। ਇਸਨੂੰ ਲੈ ਕੇ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। 

Share:

ਪੰਜਾਬ ਸਰਕਾਰ ਛੇਤੀ ਹੀ ਪਟਿਆਲਾ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਐਕਸ ਹੈਂਡਲ ਪੋਸਟ ਕਰਕੇ ਲਿਖਿਆ ਕਿ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਹੋਣ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕਾਂ ਨੂੰ ਸਮਰਪਿਤ ਕਰਨ ਲਈ ਕਿਹਾ ਗਿਆ ਹੈ।

ਲੋਕ ਸਭਾ ਚੋਣਾਂ ਦੀ ਤਿਆਰੀ

ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜਿਸ ਤਰ੍ਹਾਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਟਿਆਲਾ., ਬਠਿੰਡਾ, ਗੁਰਦਾਸਪੁਰ ਵਿਖੇ ਮਹਾਰੈਲੀਆਂ ਕੀਤੀਆਂ। ਉਸੇ ਤਰ੍ਹਾਂ ਪਟਿਆਲਾ ਦੇ ਲੋਕਾਂ ਦੀ ਮੰਗ ਅਨੁਸਾਰ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕੁੱਝ ਵਿਕਾਸ ਕੰਮ ਪੂਰੇ ਹੋਣ ਉਪਰੰਤ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਦੇ ਹਨ।  ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਪਟਿਆਲਾ ਤੋਂ ਕੈਪਟਨ ਘਰਾਣੇ ਨੂੰ ਮੁੜ ਕਰਾਰੀ ਹਾਰ ਦੇਣ ਲਈ ਪੂਰੀ ਯੋਜਨਾ ਬਣਾਈ ਜਾ ਰਹੀ ਹੈ। 

ਇਹ ਵੀ ਪੜ੍ਹੋ