ਆਪ ਮੰਤਰੀ ਡਾ. ਰਵਜੋਤ ਦਾ ਐਲਾਨ, ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਹਰ ਸ਼ਹਿਰ 'ਚ ਲਾਏ ਜਾਣਗੇ ਪਾਇਲਟ ਪ੍ਰੋਜੈਕਟ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਮਿਊਂਸੀਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ।

Courtesy: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੀਟਿੰਗ ਕੀਤੀ

Share:

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ ਹੈ, ਉੱਥੇ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਮਿਊਂਸੀਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ।  

ਖੰਨਾ ਪਾਇਲਟ ਪ੍ਰੋਜੈਕਟ ਦੀ ਵੀ ਚਰਚਾ 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਭਿੰਨ ਸ਼ਹਿਰਾਂ ਵਿੱਚ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਦੀਆਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਢੰਗ ਨਾਲ ਛੇਤੀ ਹੱਲ ਕੀਤਾ ਜਾਵੇਗਾ। ਇਸਦੇ ਨਾਲ ਹੀ ਖੰਨਾ ਵਿਖੇ ਚੱਲ ਰਹੇ ਉੱਤਰ ਭਾਰਤ ਦੇ ਪਹਿਲੇ ਪਾਇਲਟ ਪ੍ਰੋਜੈਕਟ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਹੋ ਸਕਦਾ ਹੈ ਕਿ ਇਸੇ ਤਰ੍ਹਾਂ ਦੇ ਪ੍ਰੋਜੈਕਟ ਬਾਕੀ ਦੇ ਸ਼ਹਿਰਾਂ ਅੰਦਰ ਵੀ ਲਾਏ ਜਾਣ ਤੇ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾਣ। 

ਸਫਾਈ ਸੇਵਕਾਂ ਦੀਆਂ ਮੁਸ਼ਕਲਾਂ ਹੋਣਗੀਆਂ ਹੱਲ 

ਡਾ. ਰਵਜੋਤ ਸਿੰਘ ਨੇ ਭਰੋਸਾ ਦਿੰਦਿਆਂ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟ ਸੋਰਸ ਮੁਲਾਜ਼ਮ ਯੂਨੀਅਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ। ਉਹਨਾਂ ਨੇ ਵੀ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। 

ਇਹ ਵੀ ਪੜ੍ਹੋ