'ਆਪ' ਵਿਧਾਇਕ ਗੱਜਣਮਾਜਰਾ ਨੂੰ ਈਡੀ ਵੱਲੋਂ ਕੀਤਾ ਗਿਆ ਅਦਾਲਤ ਵਿੱਚ ਪੇਸ਼, 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਆਮ ਆਦਮੀ ਪਾਰਟੀ ਦੇ ਵਿਧਾਇਕ 12 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹੇਗਾ। ਉਸ ਨੂੰ 12 ਦਸੰਬਰ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share:

ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਦੀ ਵਿਸ਼ੇਸ਼ ਈਡੀ ਅਦਾਲਤ ਨੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। 

ਅਦਾਲਤ ਵਿੱਚ ਕੀਤਾ ਪੇਸ਼ 

'ਆਪ' ਵਿਧਾਇਕ ਗੱਜਣਮਾਜਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਲਈ ਅਦਾਲਤ ਦੇ ਹੁਕਮਾਂ 'ਤੇ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਈਡੀ ਦੀ ਵਿਸ਼ੇਸ਼ ਅਦਾਲਤ ਨੇ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਸ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਮੁੜ ਅਦਾਲਤ ਨੇ ਉਸ ਦਾ 3 ਦਿਨ ਦਾ ਰਿਮਾਂਡ ਦਿੱਤਾ, ਜੋ ਕੱਲ੍ਹ ਖਤਮ ਹੋ ਗਿਆ। ਇਸ ਤੋਂ ਬਾਅਦ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਕੀ ਹੈ ਪੂਰਾ ਮਾਮਲਾ 

ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੀ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ, ਸੋਮਵਾਰ ਨੂੰ ਈਡੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ।

ਅਮਰਗੜ੍ਹ ਸੀਟ ਤੋਂ ਐਮਐਲਏ

ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਕੱਲ੍ਹ ਸ਼ਾਮ 5 ਵਜੇ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ। ਗ੍ਰਿਫਤਾਰੀ ਦੀ ਸੂਚਨਾ ਮਿਲਣ ਤੋਂ ਬਾਅਦ 'ਆਪ' ਦੇ ਕਈ ਵਰਕਰ ਈਡੀ ਦਫਤਰ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਨੇ ਈਡੀ ਦਫ਼ਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ

Tags :