ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਬਿਗੜੀ ਤਬੀਅਤ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫਤਾਰੀ ਤੋਂ ਬਾਅਦ ਆਪ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਤਬੀਅਤ ਬਿਗੜੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਪੁੱਛਗਿੱਛ ਦੌਰਾਨ ਉਸ ਦੇ ਦਿਲ ਦੀ ਧੜਕਣ ਵਧ ਗਈ ਅਤੇ ਉਹ ਘਬਰਾਹਟ ਮਹਿਸੂਸ ਕਰਨ ਲੱਗਾ। ਇਸ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਨੂੰ ਪੀ.ਜੀ.ਆਈ. […]

Share:

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫਤਾਰੀ ਤੋਂ ਬਾਅਦ ਆਪ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਤਬੀਅਤ ਬਿਗੜੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਪੁੱਛਗਿੱਛ ਦੌਰਾਨ ਉਸ ਦੇ ਦਿਲ ਦੀ ਧੜਕਣ ਵਧ ਗਈ ਅਤੇ ਉਹ ਘਬਰਾਹਟ ਮਹਿਸੂਸ ਕਰਨ ਲੱਗਾ। ਇਸ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਨੂੰ ਪੀ.ਜੀ.ਆਈ. ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਵਿਧਾਇਕ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਸੋਮਵਾਰ ਨੂੰ ਜਦੋਂ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਭਾਰੀ ਸੁਰੱਖਿਆ ਵਿਚਕਾਰ ਈਡੀ ਦੇ ਜਲੰਧਰ ਦਫਤਰ ਲਿਆਂਦਾ ਗਿਆ।

ਗੱਜਣਮਾਜਰਾ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਗੱਜਣਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ। ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ ‘ਚ ਆ ਗਏ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।