ਆਪ ਵਿਧਾਇਕ ਜੌੜਾਮਾਜਰਾ ਨੇ ਮੰਗੀ ਅਧਿਆਪਕ ਵਰਗ ਤੋਂ ਮੁਆਫ਼ੀ, ਵਿਵਾਦਿਤ ਟਿੱਪਣੀ ਮਗਰੋਂ ਵਧਿਆ ਸੀ ਕਲੇਸ਼

ਇਸ ਸਬੰਧੀ ਡੀਟੀਐੱਫ ਨੇ ਪਿਛਲੇ ਦਿਨੀਂ ਮੰਗ ਕੀਤੀ ਸੀ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ। ਇਸਤੋਂ ਇਲਾਵਾ ਕਈ ਅਧਿਆਪਕ ਜਥੇਬੰਦੀਆਂ ਨੇ ਜੌੜਾਮਾਜਰਾ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਤੇ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਸੀ।

Courtesy: file photo

Share:

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਰਾਜ ਵਿਆਪੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਣਾ ਦੇ ‘ਸਕੂਲ ਆਫ ਐਮੀਨੈਂਸ’ ਵਿੱਚ ਚਾਰਦੀਵਾਰੀ ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਖ਼ਿਲਾਫ਼ ‘ਅਪਸ਼ਬਦ’ ਵਰਤੇ ਸਨ। ਜੌੜਾਮਾਜਰਾ ਸਕੂਲ ਵਿਚ ਕੀਤੇ ਪ੍ਰਬੰਧ ਦੇਖ ਕੇ ਭੜਕ ਗਏ ਸਨ। ਉਨ੍ਹਾਂ ਨੇ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਸੀ, ਜਿਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

ਅਧਿਆਪਕਾਂ ਨੇ ਖੋਲ੍ਹ ਦਿੱਤਾ ਸੀ ਮੋਰਚਾ 

ਇਸ ਸਬੰਧੀ ਡੀਟੀਐੱਫ ਨੇ ਪਿਛਲੇ ਦਿਨੀਂ ਮੰਗ ਕੀਤੀ ਸੀ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ। ਇਸਤੋਂ ਇਲਾਵਾ ਕਈ ਅਧਿਆਪਕ ਜਥੇਬੰਦੀਆਂ ਨੇ ਜੌੜਾਮਾਜਰਾ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਤੇ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਸੀ। ਇਹੀ ਨਹੀਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਵਿਧਾਇਕ ਜੌੜਾਮਾਜਰਾ ਦੀ ਨਿਖੇਧੀ ਕੀਤੀ ਸੀ ਤੇ ਅਧਿਆਪਕਾਂ ਦਾ ਸਮਰਥਨ ਕੀਤਾ ਸੀ। ਇਸਦੇ ਚੱਲਦਿਆਂ ਵਿਧਾਇਕ ਨੇ ਅਧਿਆਪਕ ਵਰਗ ਤੋਂ ਮੁਆਫ਼ੀ ਮੰਗ ਨੇ ਮਸਲਾ ਸ਼ਾਂਤ ਕੀਤਾ। 

ਇਹ ਵੀ ਪੜ੍ਹੋ