Chandigarh ਮੇਅਰ ਚੋਣ ਨਤੀਜਿਆਂ ਨੂੰ ਲੈ ਕੇ 'ਆਪ' ਪਾਰਟੀ ਕੱਲ ਕਰੇਗੀ ਦਿੱਲੀ 'ਚ ਵੱਡਾ ਪ੍ਰਦਰਸ਼ਨ

Chandigarh ਮੇਅਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਅਤੇ 'ਆਪ' ਦੇ ਕੌਂਸਲਰਾਂ ਨੇ ਵੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ 'ਤੇ ਧਾਂਦਲੀ ਅਤੇ ਸਹੀ ਚੋਣ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਦੇ ਦੋਸ਼ ਲਗਾਏ ਹਨ।

Share:

ਹਾਈਲਾਈਟਸ

  • ਇਸ ਪ੍ਰਦਰਸ਼ਨ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈਣਗੇ

Chandigarh  ਨਗਰ ਨਿਗਮ ਦੀਆਂ ਚੋਣਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਸ਼ੁੱਕਰਵਾਰ ਨੂੰ ਦਿੱਲੀ 'ਚ ਵੱਡਾ ਪ੍ਰਦਰਸ਼ਨ ਕਰੇਗੀ। ਦੱਸ ਦਈਏ ਕਿ ਇਸ ਪ੍ਰਦਰਸ਼ਨ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈਣਗੇ। ਇਹ ਪ੍ਰਦਰਸ਼ਨ ਭਾਜਪਾ ਹੈੱਡਕੁਆਰਟਰ 'ਤੇ ਕੀਤਾ ਜਾਵੇਗਾ।

ਭਾਜਪਾ ਵੱਲੋਂ ਧੋਖੇ ਨਾਲ ਮੇਅਰ ਨਿਯੁਕਤੀ ਦਾ ਵਿਰੋਧ

ਦੱਸ ਦਈਏ ਕਿ ਇਹ ਪ੍ਰਦਰਸ਼ਨ ‘ਆਪ’ ਵੱਲੋਂ Chandigarh  ਵਿੱਚ ਭਾਜਪਾ ਵੱਲੋਂ ਮੇਅਰ ਦੀ ਧੋਖੇ ਨਾਲ ਨਿਯੁਕਤੀ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੋਈਆਂ Chandigarh  ਮੇਅਰ ਚੋਣਾਂ ਵਿੱਚ ‘ਆਪ’-ਕਾਂਗਰਸ ਗਠਜੋੜ ਸਭ ਤੋਂ ਵੱਧ ਕੌਂਸਲਰ ਹੋਣ ਦੇ ਬਾਵਜੂਦ ਚੋਣ ਹਾਰ ਗਿਆ ਸੀ।

ਹਾਈਕੋਰਟ ਵਿੱਚ ਵੀ ਪਹੁੰਚਿਆ ਮਾਮਲਾ

Chandigarh  ਮੇਅਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਅਤੇ 'ਆਪ' ਦੇ ਕੌਂਸਲਰਾਂ ਨੇ ਵੀ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ 'ਤੇ ਧਾਂਦਲੀ ਅਤੇ ਸਹੀ ਚੋਣ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਦੇ ਦੋਸ਼ ਲਗਾਏ ਹਨ। ਇਹ ਮਾਮਲਾ ਹਾਈ ਕੋਰਟ ਤੱਕ ਵੀ ਪਹੁੰਚਿਆ, ਜਿਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ Chandigarh  ਨਗਰ ਨਿਗਮ ਅਤੇ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ