Anti defection law: ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਲ-ਬਦਲ ਕਾਨੂੰਨ ਨੂੰ ਮਜ਼ਬੂਤ ਕਰਨ ਦੀ ਕੀਤੀ ਮੰਗ, ਵੀਡੀਓ ਕੀਤੀ ਸ਼ੇਅਰ 

Anti defection law: ਉਹਨਾਂ ਨੇ ਆਪਣੇ ਸ਼ੋਸਲ ਮੀਡੀਆ ਖਾਤੇ (X) ਤੇ ਵੀਡੀਓ ਟਵੀਟ ਕਰਕੇ ਲਿਖਿਆ ਹੈ ਕਿ ਜਿਸ ਤਰ੍ਹਾਂ ਦੇਸ਼ ਭਰ 'ਚ ਵਿਧਾਇਕਾਂ ਨੂੰ ਖਰੀਦਿਆ ਜਾਂਦਾ ਹੈ ਅਤੇ ਏਜੰਸੀਆਂ ਤੇ ਪੈਸੇ ਦੇ ਜ਼ੋਰ 'ਤੇ ਸਰਕਾਰਾਂ ਤੋੜੀਆਂ ਜਾਂਦੀਆਂ ਹਨ, ਉਹ ਲੋਕਤੰਤਰ ਲਈ ਖਤਰਨਾਕ ਹੈ।

Share:

Anti defection law: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਇਕ ਵਾਰ ਫਿਰ ਦਲ-ਬਦਲ ਵਿਰੋਧੀ ਕਾਨੂੰਨ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ। ਉਹਨਾਂ ਨੇ ਆਪਣੇ ਸ਼ੋਸਲ ਮੀਡੀਆ ਖਾਤੇ (X) ਤੇ ਵੀਡੀਓ ਟਵੀਟ ਕਰਕੇ ਲਿਖਿਆ ਹੈ ਕਿ ਜਿਸ ਤਰ੍ਹਾਂ ਦੇਸ਼ ਭਰ 'ਚ ਵਿਧਾਇਕਾਂ ਨੂੰ ਖਰੀਦਿਆ ਜਾਂਦਾ ਹੈ ਅਤੇ ਏਜੰਸੀਆਂ ਤੇ ਪੈਸੇ ਦੇ ਜ਼ੋਰ 'ਤੇ ਸਰਕਾਰਾਂ ਤੋੜੀਆਂ ਜਾਂਦੀਆਂ ਹਨ, ਉਹ ਲੋਕਤੰਤਰ ਲਈ ਖਤਰਨਾਕ ਹੈ। ਪਿਛਲੇ ਸਾਲ ਮੈਂ ਦਲ-ਬਦਲ ਵਿਰੋਧੀ ਕਾਨੂੰਨ ਨੂੰ ਮਜ਼ਬੂਤ ​​ਕਰਨ ਲਈ ਸੰਸਦ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਸੀ। ਅੱਜ ਲੋਕਤੰਤਰ ਨੂੰ ਬਚਾਉਣ ਲਈ ਇਹ ਬਿੱਲ ਬਹੁਤ ਜ਼ਰੂਰੀ ਹੈ। 

ਦਲ ਬਦਲੀ 'ਤੇ 6 ਸਾਲਾਂ ਲਈ ਚੋਣ ਲੜਨ 'ਤੇ ਪਾਬੰਦੀ ਲਾਉਣ ਦੀ ਮੰਗ

ਦਸ ਦੇਈਏ ਕਿ ਦਲ-ਬਦਲ ਕਾਨੂੰਨ ਨੂੰ ਮਜ਼ਬੂਤ ਕਰਨ ਦੀ ਮੰਗ ਨੂੰ ਲੈ ਕੇ ਰਾਘਵ ਚੱਢਾ ਨੇ ਇਕ ਨਿੱਜੀ ਬਿੱਲ ਪੇਸ਼ ਕੀਤਾ ਸੀ। ਰਾਘਵ ਚੱਢਾ ਨੇ ਬਿੱਲ ਰਾਹੀਂ ਮੰਗ ਕੀਤੀ ਸੀ ਕਿ ਜੇਕਰ ਸੰਸਦ ਮੈਂਬਰ ਜਾਂ ਵਿਧਾਇਕ ਪਾਰਟੀ ਬਦਲਦੇ ਹਨ ਤਾਂ ਉਨ੍ਹਾਂ ਦੇ ਅਗਲੇ 6 ਸਾਲਾਂ ਲਈ ਚੋਣ ਲੜਨ 'ਤੇ ਪਾਬੰਦੀ ਲਗਾਈ ਜਾਵੇ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਕਈ ਰਾਜਾਂ ਵਿੱਚ ਦਲ-ਬਦਲੀ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਇਸ ਦੌਰਾਨ ‘ਰਿਜਾਰਟ ਰਾਜਨੀਤੀ’ ਵੀ ਕਾਫੀ ਚਰਚਾ ਵਿੱਚ ਹੈ। 

ਇਹ ਵੀ ਪੜ੍ਹੋ