Chandigarh Mayor Elections: ਆਪ ਵਲੋਂ 3 ਨਵੀਆਂ ਵੀਡੀਓ ਜਾਰੀ, 10 ਫਰਵਰੀ ਤੋਂ ਭੁੱਖ ਹੜਤਾਲ ਕਰਨਗੇ AAP ਕੌਂਸਲਰ

Chandigarh Mayor Elections: ਆਪ ਨੇ ਦਾਅਵਾ ਕੀਤਾ ਹੈ ਕਿ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਜਪਾ ਨੇ ਚੋਣਾਂ 'ਚ ਧਾਂਦਲੀ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੋਣ ਅਫਸਰ ਅਨਿਲ ਮਸੀਹ ਵੋਟਾਂ ਨਾਲ ਛੇੜਛਾੜ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਆਪ ਨੇ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

Share:

Chandigarh Mayor Elections: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਆਪ ਵਲੋਂ ਚੋਣਾਂ ਨਾਲ ਸਬੰਧਤ 3 ਨਵੀਆਂ ਵੀਡੀਓ ਜਾਰੀ ਕੀਤੀਆਂ ਗਈਆਂ ਹਨ। ਆਪ ਨੇ ਦਾਅਵਾ ਕੀਤਾ ਹੈ ਕਿ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਜਪਾ ਨੇ ਚੋਣਾਂ 'ਚ ਧਾਂਦਲੀ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੋਣ ਅਫਸਰ ਅਨਿਲ ਮਸੀਹ ਵੋਟਾਂ ਨਾਲ ਛੇੜਛਾੜ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਆਪ ਨੇ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਕੇਸ ਦਰਜ ਹੋਣ ਤੱਕ ਭੁੱਖ ਹੜਤਾਲ ’ਤੇ ਰਹਿਣਗੇ।

ਚੋਣ ਅਫਸਰ ਮਸੀਹ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੀ ਆਪ

ਆਮ ਆਦਮੀ ਪਾਰਟੀ (AAP) ਨੇ ਅੱਜ ਐਲਾਨ ਕੀਤਾ ਹੈ ਕਿ ਇਸ ਵੇਲੇ ਉਨ੍ਹਾਂ ਦਾ ਇੱਕ ਕੌਂਸਲਰ ਆਪਣੇ ਕੁਝ ਸਮਰਥਕਾਂ ਸਮੇਤ ਹਰ ਰੋਜ਼ ਨਗਰ ਨਿਗਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਆਉਂਦਾ ਹੈ। ਪਰ 10 ਫਰਵਰੀ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰ ਅਤੇ ਕੁਝ ਆਗੂ ਨਿਗਮ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਚੰਡੀਗੜ੍ਹ ਪੁਲਿਸ ਚੋਣ ਅਧਿਕਾਰੀ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਨਹੀਂ ਕਰਦੀ।

ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਬਦਲੀ ਕੈਮਰੇ ਦੀ ਦਿਸ਼ਾ

ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ (BJP) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕੰਵਰਜੀਤ ਸਿੰਘ ਦੀ ਡਿਊਟੀ ਕੈਮਰੇ ਦੀ ਦਿਸ਼ਾ ਬਦਲਣ ਲਈ ਲਗਾਈ ਗਈ ਸੀ। ਹੰਗਾਮੇ ਦੌਰਾਨ ਉਹ ਕੈਮਰਾ ਮੈਨ ਨੂੰ ਲਗਾਤਾਰ ਹਦਾਇਤਾਂ ਦੇ ਰਿਹਾ ਸੀ। ਆਮ ਆਦਮੀ ਪਾਰਟੀ ਨੇ ਅੱਜ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ ਕੈਮਰਾ ਨੰਬਰ 7 ਸੀ, ਜਿਸ ਦੀ ਦਿਸ਼ਾ ਉਨ੍ਹਾਂ ਦੇ ਕਹਿਣ ਤੋਂ ਬਾਅਦ ਵੀ ਨਹੀਂ ਬਦਲੀ। ਭਾਜਪਾ ਦੀ ਇਹ ਸਾਜ਼ਿਸ਼ ਕਮਰੇ 'ਚ ਫੜੀ ਗਈ। ਚੋਣ ਪ੍ਰਕਿਰਿਆ ਦੌਰਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਕੈਮਰੇ ਦੀ ਦਿਸ਼ਾ ਨਾ ਬਦਲਣ ਦੀ ਸ਼ਿਕਾਇਤ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੂੰ ਵੀ ਕੀਤੀ ਸੀ।
 

ਇਹ ਵੀ ਪੜ੍ਹੋ