Lok Sabha Elections 2024: AAP ਦੀ ਦੂਜੀ ਲਿਸਟ ਜਾਰੀ, ਚੱਬੇਵਾਲ ਹੁਸ਼ਿਆਰਪੁਰ 'ਤੇ ਕੰਗ ਆਨੰਦਪੁਰ ਸਾਹਿਬ ਤੋਂ ਚੋਣ ਲੜਨਗੇ

Lok Sabha Elections 2024: ਰਾਜਕੁਮਾਰ ਚੱਬੇਵਾਲ 15 ਮਾਰਚ ਨੂੰ ਚੰਡੀਗੜ੍ਹ 'ਚ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਮਿਲਣ ਦੀ ਸੰਭਾਵਨਾ ਸੀ।

Share:

Lok Sabha Elections 2024: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ ਹੈ। ਰਾਜਕੁਮਾਰ ਚੱਬੇਵਾਲ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਉਹ ਕੁਝ ਦਿਨ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਗਿਆ। ਰਾਜਕੁਮਾਰ ਚੱਬੇਵਾਲ 15 ਮਾਰਚ ਨੂੰ ਚੰਡੀਗੜ੍ਹ 'ਚ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਮਿਲਣ ਦੀ ਸੰਭਾਵਨਾ ਸੀ।

17 ਦਿਨ ਪਹਿਲਾਂ ਆਪ ਵਿੱਚ ਸ਼ਾਮਲ ਹੋਏ ਸਨ ਚੱਬੇਵਾਲ

ਰਾਜਕੁਮਾਰ ਚੱਬੇਵਾਲ 15 ਮਾਰਚ ਨੂੰ ਚੰਡੀਗੜ੍ਹ 'ਚ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਮਿਲਣ ਦੀ ਸੰਭਾਵਨਾ ਸੀ।

ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਸੀ ਐਲਾਨ

ਕੁਝ ਦਿਨ ਪਹਿਲਾਂ ਹੀ 'ਆਪ' ਨੇ ਪੰਜਾਬ ਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤੀ ਗਈ ਹੈ। ਇਨ੍ਹਾਂ 'ਚੋਂ ਜਲੰਧਰ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਮੁੜ ਟਿਕਟ ਦਿੱਤੀ ਗਈ ਸੀ। ਰਿੰਕੂ ਆਮ ਆਦਮੀ ਪਾਰਟੀ ਦੀ ਟਿਕਟ ਠੁਕਰਾ ਕੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ‘ਆਪ’ ਦੀ ਦੂਜੀ ਸੂਚੀ ਤੋਂ ਬਾਅਦ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

ਇਹ ਵੀ ਪੜ੍ਹੋ