Accident: ਸੰਘਣੀ ਧੁੰਦਾ ਦਾ ਕਹਿਰ,ਪੁਲਿਸ ਮੁਲਾਜ਼ਮਾਂ ਦੀ ਬੱਸ ਟਰੱਕ ਨਾਲ ਟਕਰਾਈ,11 ਜ਼ਖ਼ਮੀ

ਹਾਦਸੇ ਵਿੱਚ ਪੁਲਿਸ ਦੀ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤੱਕ ਸੀ।

Share:

ਹਾਈਲਾਈਟਸ

  • ਇਸ ਹਾਦਸੇ 'ਚ 11 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਿਆ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਇਸ ਹਾਦਸੇ '11 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਦਰਅਸਲ ਮੁਕਤਸਰ ਦੇ ਕੋਟਕਪੂਰਾ ਰੋਡ ਪਿੰਡ ਚੱਢੇਵਾਂਨ 'ਚ ਸੰਘਣੀ ਧੁੰਦ 'ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਤਿੰਨ ਦੀ ਹਾਲਤ ਨਾਜੁਕ

ਇਸ ਹਾਦਸੇ '11 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਮੁਲਾਜ਼ਮ ਬੱਸ ਵਿੱਚ ਜਲੰਧਰ ਡਿਊਟੀ ਲਈ ਜਾ ਰਹੇ ਸਨ।

ਮੌਕੇ ਤੇ ਪੁੱਜੇ ਐਸਐਸਪੀ

ਘਟਨਾ ਸ਼ਨੀਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ਵਿੱਚ ਪੁਲਿਸ ਦੀ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤੱਕ ਸੀ।

ਇਹ ਵੀ ਪੜ੍ਹੋ