Accident: ਧੁੰਦ ਕਾਰਣ ਹੋਏ ਹਾਦਸੇ ਵਿੱਚ 3 ਪੁਲਿਸ ਵਾਲਿਆਂ ਦੀ ਮੌਤ, ਮੁੱਖ ਮੰਤਰੀ ਨੇ ਪੀੜਿਤ ਪਰਿਵਾਰਾਂ ਨੂੰ ਇਕ-ਇਕ ਕਰੋੜ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ

ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਪੀਏਪੀ ਮੁਲਾਜ਼ਮਾਂ ਦੀ ਬੱਸ ਟਰਾਲੇ ਨਾਲ ਟਕਰਾ ਗਈ, ਜਿਸ 'ਚ ਬੱਸ 'ਚ ਸਵਾਰ ਕਰੀਬ 3 ਮੁਲਾਜ਼ਮਾਂ ਦੀ ਮੌਤ ਹੋ ਗਈ।

Share:

ਹਾਈਲਾਈਟਸ

  • ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਪੁਲਿਸ ਦੇ ਜਵਾਨਾਂ ਭਰੀ ਬੱਸ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ 3 ਪੁਲਿਸ ਮੁਲਾਜ਼ਮਾਂ ਦਾ ਮੌਤ ਹੋ ਗਈ ਹੈ ਅਤੇ ਕਰੀਬ 15 ਮੁਲਾਜ਼ਮ ਜ਼ਖਮੀ ਹੋ ਗਏ ਹਨ। ਇਹ ਹਾਦਸਾ ਹੁਸ਼ਿਆਰਪੁਰ ਦੇ ਮੁਕੇਰੀਆ ਨਜ਼ਦੀਕ ਪਿੰਡ ਐਮਾ ਮਾਂਗਟ ਨੇੜੇ ਵਾਪਰਿਆ। ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਹਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪੀੜਿਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 

ਸੀਐੱਮ ਨੇ ਜਤਾਇਆ ਦੁੱਖ

ਮੁਕੇਰੀਆਂ ਵਿਖੇ ਹੋਏ ਸੜਕ ਹਾਦਸੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਇਕ-ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੀ ਘੋਸ਼ਣਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਜਵਾਨਾਂ ਦੀ ਜਾਣ ਚੱਲੀ ਗਈ ਹੈ। ਸਰਕਾਰ ਦੀ ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਸਰਕਾਰ ਨੂੰ ਪੰਜਾਬ ਪੁਲਿਸ ਤੇ ਮਾਣ ਹੈ ਅਤੇ ਉਹ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੇ ਹਨ।

 

ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਸੀ ਬੱਸ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਭਰੀ ਬੱਸ 6 ਵਜੇ ਦੇ ਕਰੀਬ ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਸੀ। ਬੱਸ ਵਿੱਚ ਕਰੀਬ 30 ਪੁਲਿਸ ਮੁਲਾਜ਼ਮ ਸਵਾਰ ਸਨ। ਹੁਸ਼ਿਆਰਪੁਰ ਦੇ ਮੁਕੇਰੀਆ ਨਜ਼ਦੀਕ ਪਿੰਡ ਐਮਾ ਮਾਂਗਟ ਨੇੜੇ ਪੀਏਪੀ ਮੁਲਾਜ਼ਮਾਂ ਨਾਲ ਭਰੀ ਬੱਸ ਸੰਘਣੀ ਧੁੰਦਾ ਕਾਰਨ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿਹੜੇ ਮੁਲਾਜ਼ਮ ਮਾਮੂਲੀ ਜ਼ਖ਼ਮੀ ਹਨ ਉਹ ਮੁਕੇਰਿਆਂ ਦੇ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹਨ।


 

ਇਹ ਵੀ ਪੜ੍ਹੋ