ਕਿਰਤ ਮੰਤਰੀ ਦੇ ਹਲਕੇ 'ਚ ਹਾਦਸਾ, ਸਟੀਲ ਇੰਡਸਟਰੀ 'ਚ ਕਰੇਨ ਟੁੱਟਣ ਨਾਲ ਠੇਕੇਦਾਰ ਦੀ ਮੌਤ 

ਦੱਸ ਦੇਈਏ ਕਿ ਇਹ ਹਲਕਾ ਖੰਨਾ ਪੰਜਾਬ ਦੇ ਉਦਯੋਗ ਅਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦਾ ਵਿਧਾਨ ਸਭਾ ਹਲਕਾ ਹੈ। ਮ੍ਰਿਤਕ ਦੇ ਪੁੱਤਰ ਕਰਨਵੀਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਲੰਬੇ ਸਮੇਂ ਤੋਂ ਇਸ ਫੈਕਟਰੀ ਵਿੱਚ ਠੇਕੇਦਾਰ ਵਜੋਂ ਕੰਮ ਕਰ ਰਹੇ ਸਨ।

Courtesy: ਸਟੀਲ ਇੰਡਸਟਰੀ 'ਚ ਕਰੇਨ ਟੁੱਟ ਕੇ ਠੇਕੇਦਾਰ ਉਪਰ ਡਿੱਗ ਗਈ

Share:

ਖੰਨਾ ਵਿੱਚ ਸ਼੍ਰੀ ਅੰਬੇ ਸਟੀਲ ਇੰਡਸਟਰੀ ਵਿੱਚ ਸ਼ੁੱਕਰਵਾਰ ਨੂੰ ਇੱਕ ਕਰੇਨ ਦਾ ਗਾਡਰ ਡਿੱਗਣ ਨਾਲ ਇੱਕ ਠੇਕੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 44 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ, ਜੋਕਿ ਅਮਲੋਹ ਦੇ ਬਰੋਂਗਾ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਹ ਹਲਕਾ ਖੰਨਾ ਪੰਜਾਬ ਦੇ ਉਦਯੋਗ ਅਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦਾ ਵਿਧਾਨ ਸਭਾ ਹਲਕਾ ਹੈ। ਮ੍ਰਿਤਕ ਦੇ ਪੁੱਤਰ ਕਰਨਵੀਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਲੰਬੇ ਸਮੇਂ ਤੋਂ ਇਸ ਫੈਕਟਰੀ ਵਿੱਚ ਠੇਕੇਦਾਰ ਵਜੋਂ ਕੰਮ ਕਰ ਰਹੇ ਸਨ। ਸ਼ੁੱਕਰਵਾਰ ਦੁਪਹਿਰ ਨੂੰ ਕਰੇਨ ਦਾ ਗਾਡਰ ਟੁੱਟ ਗਿਆ ਅਤੇ ਉਸਦੇ ਪਿਤਾ ਉੱਤੇ ਡਿੱਗ ਪਿਆ, ਜਿਸ ਨਾਲ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਬਿਨ੍ਹਾਂ ਸੁਰੱਖਿਆ ਉਪਕਰਨ ਕੰਮ ਕਰਾਉਣ ਦਾ ਦੋਸ਼ 

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਫੈਕਟਰੀ ਵਿੱਚ ਬਿਨਾਂ ਸੁਰੱਖਿਆ ਉਪਕਰਨਾਂ ਦੇ ਕੰਮ ਕੀਤਾ ਜਾ ਰਿਹਾ ਸੀ। ਇਸੇ ਲਈ ਹਾਦਸੇ ਤੋਂ ਬਾਅਦ ਗੇਟ ਬੰਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕਾਫ਼ੀ ਦੇਰ ਤੱਕ ਅੰਦਰ ਜਾਣ ਤੋਂ ਰੋਕਿਆ ਗਿਆ। ਪੁਲਿਸ ਦੇ ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਸ਼ਨੀਵਾਰ ਨੂੰ ਦਰਜ ਕੀਤੇ ਜਾਣਗੇ। ਇਸਦੇ ਨਾਲ ਹੀ ਫੈਕਟਰੀ ਪ੍ਰਬੰਧਨ ਦਾ ਕਹਿਣਾ ਹੈ ਕਿ ਇਹ ਹਾਦਸਾ ਅਚਾਨਕ ਵਾਪਰਿਆ ਜਿਸ ਵਿੱਚ ਕਿਸੇ ਦੀ ਵੀ ਗਲਤੀ ਨਹੀਂ ਹੈ। ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ। ਇਸ ਘਟਨਾ ਵਿੱਚ ਕਿਰਤ ਵਿਭਾਗ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਏਰੀਆ ਲੇਬਰ ਇੰਸਪੈਕਟਰ ਨਰਿੰਦਰ ਸਿੰਘ ਨੂੰ ਹਾਦਸੇ ਬਾਰੇ ਪਤਾ ਵੀ ਨਹੀਂ ਸੀ। ਉਦਯੋਗਿਕ ਇਕਾਈਆਂ ਵਿੱਚ ਕਿਰਤ ਕਾਨੂੰਨਾਂ ਦੀ ਪਾਲਣਾ ਦੀ ਜਾਂਚ ਕਰਨ ਸੰਬੰਧੀ ਉਨ੍ਹਾਂ ਕੋਲ ਕੋਈ ਸਪੱਸ਼ਟ ਜਵਾਬ ਨਹੀਂ ਸੀ। ਉਨ੍ਹਾਂ ਕਿਹਾ ਕਿ ਫੈਕਟਰੀ ਮਾਲਕਾਂ ਨੂੰ ਹਾਦਸੇ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਸੀ। ਉਹ ਕੱਲ੍ਹ ਨੂੰ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ