Accident: ਦਿਆਲਪੁਰਾ ਫਲਾਈਓਵਰ ਤੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਿਸ ਦਾ ACP ਤੇ ਗੰਨਮੈਨ ਜਿੰਦਾ ਸੜੇ

ਸੰਦੀਪ ਸਿੰਘ ਦੀ ਡੀਐਸਪੀ ਪੀਪੀਐਸਸੀ ਰਾਹੀਂ ਭਰਤੀ ਹੋਈ ਸੀ। ਉਨ੍ਹਾਂ ਦੀ ਪਹਿਲੀ ਤਾਇਨਾਤੀ ਫਰਵਰੀ 2019 ਵਿੱਚ ਏਸੀਪੀ ਟ੍ਰੈਫਿਕ ਲੁਧਿਆਣਾ ਵਜੋਂ ਹੋਈ ਸੀ। ਇਸ ਤੋਂ ਪਹਿਲਾਂ ਉਹ ਫਤਹਿਗੜ੍ਹ ਸਾਹਿਬ ਅਤੇ ਅਮਲੋਹ ਵਿੱਚ ਵੀ ਬਤੌਰ ਐਸਐਚਓ ਕੰਮ ਕਰ ਚੁੱਕੇ ਹਨ।

Share:

Punjab News: ਲੁਧਿਆਣਾ 'ਚ ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ 'ਤੇ ਦੇਰ ਰਾਤ 1 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਡਰਾਈਵਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜ਼ਖਮੀ ਡਰਾਈਵਰ ਗੁਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੰਦੀਪ ਲੁਧਿਆਣਾ ਤੋਂ ਪਹਿਲਾਂ ਸੰਗਰੂਰ ਵਿੱਚ ਤਾਇਨਾਤ ਸੀ। ਸੰਦੀਪ 2016 ਬੈਚ ਦਾ ਪੀਪੀਐਸ ਅਧਿਕਾਰੀ ਸੀ। ਉਨ੍ਹਾਂ ਨੇ 4 ਅਪ੍ਰੈਲ ਨੂੰ ਹੀ ਆਪਣਾ ਜਨਮਦਿਨ ਮਨਾਇਆ ਸੀ। ਉਸ ਦਾ ਢਾਈ ਸਾਲ ਦਾ ਬੇਟਾ ਹੈ। ਉਹ ਮੋਹਾਲੀ ਦਾ ਰਹਿਣ ਵਾਲਾ ਸੀ।

ਏਸੀਪੀ ਸੰਦੀਪ ਦੀ ਕਾਰ ਨੂੰ ਲੱਗੀ ਭਿਆਨਕ ਅੱਗ

ਦੋਵਾਂ ਕਾਰਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਡਿਵਾਈਡਰ ਨਾਲ ਟਕਰਾ ਗਈਆਂ। ਜਿਸ ਕਾਰ 'ਚ ਏਸੀਪੀ ਸੰਦੀਪ ਸਵਾਰ ਸਨ, ਉਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇਨ੍ਹੀ ਭਿਆਨਕ ਸੀ ਕਿ ਡਰਾਈਵਰ ਅਤੇ ਗੰਨਮੈਨ ਸਮੇਤ ਉਨ੍ਹਾਂ ਨੂੰ ਖੁਦ ਵੀ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ।

ਸਕਾਰਪੀਓ ਨੇ ACP ਦੀ ਕਾਰ ਨੂੰ ਮਾਰੀ ਸਿੱਧੀ ਟੱਕਰ

ਥਾਣਾ ਸਮਰਾਲਾ ਦੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਏਸੀਪੀ ਸੰਦੀਪ ਸਿੰਘ ਰਾਤ ਕਰੀਬ 12.30 ਵਜੇ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਲੁਧਿਆਣਾ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੀ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਏਸੀਪੀ ਦੀ ਫਾਰਚੂਨਰ ਗੱਡੀ ਨੂੰ ਅੱਗ ਲੱਗ ਗਈ। ਏਸੀਪੀ ਸੰਦੀਪ ਸਿੰਘ ਅਤੇ ਗੰਨਮੈਨ ਪਰਮਜੋਤ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ