ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੇ ਬੇਲਦਾਰ 'ਤੇ ਹਮਲਾ ਕਰ ਕੀਤਾ ਜ਼ਖਮੀ, ਹੋਈ ਮੌਤ

ਮ੍ਰਿਤਕ ਦੀ ਪਹਿਚਾਨ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਨਾਥਪੁਰ ਵਜੋ ਹੋਈ ਹੈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਨੰਗਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਬੀਤੀ ਰਾਤ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ 'ਚ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਅਣਪਛਾਤੇ ਮੁਲਜ਼ਮਾਂ ਨੇ ਬੇਲਦਾਰ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਬੇਲਦਾਰ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਜ਼ਖਮੀ ਦੀ ਮੌਤ ਹੋ ਚੁੱਕੀ ਸੀ। 

ਕੀ ਹੈ ਪੁਰਾ ਮਾਮਲਾ

ਮ੍ਰਿਤਕ ਦੇ ਭਰਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਹਿਰੀ ਮਹਿਕਮੇ ਵਿੱਚ ਬੇਲਦਾਰ ਸੀ ਅਤੇ ਬੀਤੀ ਰਾਤ ਕਸੂਰ ਬ੍ਰਾਂਚ ਤੋਂ ਟਰੈਕਟਰ-ਟਰਾਲੀ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਾਜਾਇਜ਼ ਤੌਰ ’ਤੇ ਰੇਤਾ ਕੱਢਣ ਦੀ ਸੂਚਨਾ ਮਿਲਣ ’ਤੇ ਉਹ ਮੌਕੇ 'ਤੇ ਪਹੁੰਚ ਗਏ ਸਨ। ਇਸ ਦੌਰਾਨ ਦਰਸ਼ਨ ਸਿੰਘ ਨੇ ਮੁਲਜ਼ਮਾਂ ਨੂੰ ਟਰੈਕਟਰ-ਟਰਾਲੀ ਸਮੇਤ ਰੈਸਟ ਹਾਊਸ ਲੈ ਜਾਣ ਲਈ ਕਿਹਾ। ਪਰ ਅਣਪਛਾਤੇ ਹਮਲਾਵਰਾਂ ਨੇ ਦਰਸ਼ਨ ਸਿੰਘ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਿਸ ਬਾਰੇ ਦਰਸ਼ਨ ਸਿੰਘ ਨੇ ਫੋਨ ਕਰਕੇ ਦੱਸਿਆ ਸੀ। ਜਦੋਂ ਪਰਿਵਾਰ ਉਥੇ ਪਹੁੰਚਿਆ ਤਾਂ ਦਰਸ਼ਨ ਸਿੰਘ ਗੰਭੀਰ ਜ਼ਖਮੀ ਸੀ। ਬਟਾਲਾ ਦੇ ਸਿਵਲ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਪੁਲਿਸ ਜਾਂਚ ਰਹੀ ਸੀਸੀਟੀਵੀ ਕੈਮਰੇ

ਸ਼ਿਕਾਇਤ ਮਿਲਣ ਦੇ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ

Tags :