ਗੋਲੀਆਂ ਚਲਾਉਣ ਦੇ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ, 2 ਪਿਸਤੌਲਾਂ, 150 ਖਾਲੀ ਕਾਰਤੂਸ ਅਤੇ ਆਲਟੋ ਕਾਰ ਬਰਾਮਦ

ਕਾਬੂ ਕੀਤੇ ਮੁਲਜ਼ਮ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਕੋਲ ਇਹ ਅਸਲਾ ਅਤੇ ਇੰਨੀ ਵੱਡੀ ਮਾਤਰਾ ਵਿੱਚ ਖਾਲੀ ਕਾਰਤੂਸ ਕਿੱਥੋਂ ਆਏ ਸਨ।

Share:

ਹਾਈਲਾਈਟਸ

  • ਫਿਲਹਾਲ ਮੁਲਜ਼ਮ ਹਰਸ਼ਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

Punjab News: ਫ਼ਿਰੋਜ਼ਪੁਰ ਦੀ ਜ਼ੀਰਾ ਸਦਰ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ 2 ਪਿਸਤੌਲਾਂ, 150 ਖਾਲੀ ਕਾਰਤੂਸ ਅਤੇ ਆਲਟੋ ਕਾਰ ਬਰਾਮਦ ਕੀਤੀ ਹੈ, ਜਦਕਿ ਦੋ ਮੁਲਜ਼ਮ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਸਦਰ ਜੀਰਾ ਦੇ ਇੰਚਾਰਜ ਚਰਨ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਮੁਲਜ਼ਮ ਹਰਸ਼ਪ੍ਰੀਤ ਸਿੰਘ ਵਾਸੀ ਮੱਲੋਵਾਲਾ, ਰਾਜਬੀਰ ਸਿੰਘ ਉਰਫ਼ ਰਾਜਾ ਗਿੱਲ ਵਾਸੀ ਮੱਲੋਕੇ ਅਤੇ ਲਵਪ੍ਰੀਤ ਸਿੰਘ ਵਾਸੀ ਬਸਤੀ ਬੁੱਢੇ ਇੱਕ ਆਲਟੋ ਵਿੱਚ ਫ਼ਿਰੋਜ਼ਪੁਰ ਸਾਈਡ ਤੋਂ ਆ ਰਹੇ ਸਨ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮਾਂ ਕੋਲ ਇਹ ਅਸਲਾ ਅਤੇ ਇੰਨੀ ਵੱਡੀ ਮਾਤਰਾ ਵਿੱਚ ਖਾਲੀ ਕਾਰਤੂਸ ਕਿੱਥੋਂ ਆਏ ਸਨ।

ਕਾਰ ਸਵਾਰ ਤੇ ਚਲਾਈਆਂ ਸਨ ਗੋਲੀਆਂ

ਮੁਲਜ਼ਮਾਂ ਦੇ ਅੱਗੇ ਇੱਕ ਵੈਗਨਆਰ ਕਾਰ ਜਾ ਰਹੀ ਸੀ ਜਿਸ ਨੂੰ ਪੀੜਤ ਅਵਤਾਰ ਸਿੰਘ ਚਲਾ ਰਿਹਾ ਸੀ। ਮੁਲਜ਼ਮਾਂ ਨੇ ਰਿਵਾਲਵਰ ਨਾਲ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਰਾਜਵੀਰ ਸਿੰਘ ਉਰਫ਼ ਰਾਜਾ ਗਿੱਲ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਸੀ।  ਉਸ ਕੋਲੋਂ ਇਕ ਰਿਵਾਲਵਰ 32 ਬੋਰ, 1 ਦੇਸੀ ਪਿਸਤੌਲ 32 ਬੋਰ, 130 ਖਾਲੀ ਕਾਰਤੂਸ 32 ਬੋਰ, 20 ਖਾਲੀ ਕਾਰਤੂਸ 315 ਬੋਰ ਅਤੇ ਇਕ ਆਲਟੋ ਕਾਰ ਬਰਾਮਦ ਹੋਈ ਸੀ। ਫਿਲਹਾਲ ਮੁਲਜ਼ਮ ਹਰਸ਼ਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ