ਬਰੀ ਹੋਏ ਸੁਖਬੀਰ ਬਾਦਲ ਤੇ ਮਜੀਠੀਆ, ਅਕਾਲੀਆਂ ਨੇ ਮਨਾਇਆ ਜਸ਼ਨ 

ਕਾਫ਼ੀ ਸਮੇਂ ਤੋਂ ਅਦਾਲਤ 'ਚ ਕੇਸ ਚੱਲ ਰਿਹਾ ਸੀ। ਜਿਸਦਾ ਫੈਸਲਾ ਸੁਣਾਉਂਦੇ ਹੋਏ ਇਹਨਾਂ ਦੋਵੇਂ ਆਗੂਆਂ ਸਮੇਤ ਕਰੀਬ 50 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਅਕਾਲੀ ਦਲ ਨੇ ਫੈਸਲੇ ਦਾ ਸੁਆਗਤ ਕੀਤਾ। 

Share:

ਪੰਜਾਬ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਰੀ ਕਰ ਦਿੱਤਾ। ਜ਼ੀਰਾ ਦੀ ਇੱਕ ਅਦਾਲਤ ਨੇ ਇਹ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸਦੇ ਵਿਰੋਧ 'ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਉਪਰੰਤ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਸਮੇਤ 50 ਦੇ ਲਗਪਗ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲੇ 'ਚ ਅਦਾਲਤ ਨੇ ਫੈਸਲਾ ਸੁਣਾਇਆ। 

ਸੱਚ ਦੀ ਮੁੱਢ ਤੋਂ ਹੀ ਜਿੱਤ 

ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦੇ ਇਸ ਫੈਸਲੇ ਦਾ ਸੁਆਗਤ ਕੀਤਾ। ਉਹਨਾਂ ਕਿਹਾ ਕਿ ਹਮੇਸ਼ਾਂ ਨਿਆਂਪਾਲਿਕਾ 'ਤੇ ਵਿਸ਼ਵਾਸ ਕੀਤਾ ਹੈ। ਜਿਹੜਾ ਅੱਜ ਫੈਸਲਾ ਸੁਣਾਇਆ ਗਿਆ, ਉਸਦੇ ਲਈ ਉਹ ਨਿਆਂਪਾਲਿਕਾ ਦੇ ਹਮੇਸ਼ਾਂ ਰਿਣੀ ਰਹਿਣਗੇ। ਜਿਹੜੇ ਮਾਮਲੇ ਸਿਆਸੀ ਜਾਂ ਨਿੱਜੀ ਰੰਜਿਸ਼ ਅਧੀਨ ਦਰਜ ਕੀਤੇ ਜਾਂਦੇ ਹਨ, ਉਹਨਾਂ ਦਾ ਇਨਸਾਫ ਅਦਾਲਤਾਂ ਕਰਦੀਆਂ ਹਨ। ਸੱਚ ਦੀ ਮੁੱਢ ਤੋਂ ਹੀ ਜਿੱਤ ਹੁੰਦੀ ਰਹੀ ਹੈ।  ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀ ਰਾਜਨੀਤੀ ਕਰ ਰਹੀ ਹੈ। ਮਾਈਨਿੰਗ ਮਾਮਲੇ ਦੇ ਵਿੱਚ ਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ੁੰਮੇਵਾਰ ਹੈ। 

ਇਹ ਵੀ ਪੜ੍ਹੋ