ਭ੍ਰਿਸ਼ਟਾਚਾਰ ਖਿਲਾਫ ACTION - ਅੰਮ੍ਰਿਤਸਰ 'ਚ ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ 

ਸੋਸ਼ਲ ਮੀਡੀਆ 'ਤੇ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ ਜਿਸ ਵਿੱਚ ਕਾਂਸਟੇਬਲ ਵਰਿੰਦਰ ਸਿੰਘ ਬੰਟੀ ਨਾਮ ਦੇ ਵਿਅਕਤੀ ਤੋਂ ਪੈਸੇ ਮੰਗ ਰਿਹਾ ਹੈ ਅਤੇ ਦੀਪੂ ਰਾਹੀਂ ਅਜੈ ਕੁਮਾਰ ਉਰਫ਼ ਬਿੱਲੀ (ਐਨਡੀਪੀਐਸ ਐਕਟ ਵਿੱਚ ਲੋੜੀਂਦਾ ਦੋਸ਼ੀ) ਨੂੰ ਬਚਾਉਣ ਦਾ ਭਰੋਸਾ ਦੇ ਰਿਹਾ ਹੈ।

Courtesy: file photo

Share:

ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਸੀ-ਡਵੀਜ਼ਨ ਪੁਲਿਸ ਸਟੇਸ਼ਨ 'ਚ ਤਾਇਨਾਤ ਕਾਂਸਟੇਬਲ ਵਰਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (ਪੀਸੀ ਐਕਟ) ਦੇ ਤਹਿਤ ਮਾਮਲਾ ਦਰਜ ਕੀਤਾ। ਇਸਤੋਂ ਪਹਿਲਾਂ ਦੋ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ 'ਤੇ ਪੁਲਿਸ ਪ੍ਰਸ਼ਾਸਨ ਪੰਜਾਬ ਨੂੰ ਨਸ਼ੇ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕਰ ਰਿਹਾ ਹੈ।

ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ 

24 ਫਰਵਰੀ, 2025 ਨੂੰ ਅੰਮ੍ਰਿਤਸਰ ਦੇ ਸੀ-ਡਿਵੀਜ਼ਨ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਕਾਂਸਟੇਬਲ ਵਰਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ। ਇਹ ਕੇਸ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 7-ਏ ਅਤੇ 61(2) BNS ਦੇ ਤਹਿਤ ਦਰਜ ਕੀਤਾ ਗਿਆ। ਦੋਸ਼ੀ ਕਾਂਸਟੇਬਲ ਵਰਿੰਦਰ ਸਿੰਘ, ਜੋ ਕਿ ਪਿੰਡ ਧਿਆਨਪੁਰ, ਥਾਣਾ ਖਲਚੀਆਂ, ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪੁਲਿਸ ਕੁਆਰਟਰ ਹਾਲ ਗੇਟ ਅੰਮ੍ਰਿਤਸਰ ਵਿਖੇ ਰਹਿ ਰਿਹਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਆਡਿਓ ਰਿਕਾਰਡਿੰਗ ਨੇ ਖੋਲ੍ਹੇ ਭੇਦ 

ਏਐਸਆਈ ਗੁਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸੁਖਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੋਵਾਂ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਅੰਮ੍ਰਿਤਸਰ, ਪੁਲਿਸ ਸਟੇਸ਼ਨ ਮੋਹਨਕਪੂਰਾ, ਅੰਮ੍ਰਿਤਸਰ ਅਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ 'ਤੇ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ ਜਿਸ ਵਿੱਚ ਕਾਂਸਟੇਬਲ ਵਰਿੰਦਰ ਸਿੰਘ ਬੰਟੀ ਨਾਮ ਦੇ ਵਿਅਕਤੀ ਤੋਂ ਪੈਸੇ ਮੰਗ ਰਿਹਾ ਹੈ ਅਤੇ ਦੀਪੂ ਰਾਹੀਂ ਅਜੈ ਕੁਮਾਰ ਉਰਫ਼ ਬਿੱਲੀ (ਐਨਡੀਪੀਐਸ ਐਕਟ ਵਿੱਚ ਲੋੜੀਂਦਾ ਦੋਸ਼ੀ) ਨੂੰ ਬਚਾਉਣ ਦਾ ਭਰੋਸਾ ਦੇ ਰਿਹਾ ਹੈ। ਕਾਂਸਟੇਬਲ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਧਾਰਾ 311(2)(B) ਦੇ ਤਹਿਤ ਉਸਨੂੰ ਪੁਲਿਸ ਸੇਵਾ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੋਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਏਡੀਸੀਪੀ ਸਿਟੀ-1 ਨੂੰ ਸੌਂਪ ਦਿੱਤੀ ਗਈ ਹੈ, ਜੋ ਕਿ ਡੀਸੀਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਹੋਣਗੇ।

ਇਹ ਵੀ ਪੜ੍ਹੋ