ਭ੍ਰਿਸ਼ਟਾਚਾਰ ਖਿਲਾਫ ਕਾਰਵਾਈ - ਸ਼੍ਰੀ ਮੁਕਤਸਰ ਸਾਹਿਬ 'ਚ DC ਮਗਰੋਂ ਮਹਿਲਾ SHO ਮੁਅੱਤਲ

ਚੋਰੀ ਦੇ ਮਾਮਲੇ ਵਿੱਚ ਕੁੱਝ ਮੁਲਜ਼ਮਾਂ ਨੂੰ ਰਾਹਤ ਦੇਣ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਦੱਸੀ ਜਾਂਦੀ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਸ਼ਹਿਰ ਵਿੱਚੋਂ ਚੋਰੀ ਹੋਈਆਂ 2 ਕਾਰਾਂ ਨਾਲ ਜੁੜਿਆ ਹੈ।

Courtesy: file photo

Share:

Action Against Corruption : ਪੰਜਾਬ ਅੰਦਰ ਭ੍ਰਿਸ਼ਟਾਚਾਰ ਦੇ ਖਿਲਾਫ ਜਾਰੀ ਜੰਗ ਦੇ ਦੌਰਾਨ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਸ਼੍ਰੀ ਮੁਕਤਸਰ ਸਾਹਿਬ ਦੇ SSP ਤੁਸ਼ਾਰ ਗੁਪਤਾ ਨੇ ਇੱਕ ਮਹਿਲਾ SHO ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕਾਰਵਾਈ ਕਰਦਿਆਂ ਉਸਨੂੰ ਮੁਅੱਤਲ ਕਰ ਦਿੱਤਾ ਹੈ। ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੁਅੱਤਲ ਕੀਤਾ ਸੀ। 

ਚੋਰੀ ਦੇ ਮੁਲਜ਼ਮਾਂ ਨੂੰ ਰਾਹਤ ਦੇਣ ਦਾ ਦੋਸ਼ 

ਥਾਣਾ ਸਿਟੀ ਮਲੌਟ ਦੀ ਐੱਸਐੱਚਓ ਸਬ-ਇੰਸਪੈਕਟਰ ਹਰਪ੍ਰੀਤ ਕੌਰ ਦੇ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। ਚੋਰੀ ਦੇ ਮਾਮਲੇ ਵਿੱਚ ਕੁੱਝ ਮੁਲਜ਼ਮਾਂ ਨੂੰ ਰਾਹਤ ਦੇਣ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਦੱਸੀ ਜਾਂਦੀ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਸ਼ਹਿਰ ਵਿੱਚੋਂ ਚੋਰੀ ਹੋਈਆਂ 2 ਕਾਰਾਂ ਨਾਲ ਜੁੜਿਆ ਹੈ। ਜਦੋਂ ਇਹ ਮਾਮਲਾ ਐਸਐਸਪੀ ਦੇ ਧਿਆਨ 'ਚ ਆਇਆ ਤਾਂ ਐਸਐਚਓ ਖਿਲਾਫ ਕਾਰਵਾਈ ਕੀਤੀ ਗਈ। 

ਮੁੱਖ ਮੰਤਰੀ ਦੇ ਹੁਕਮਾਂ ਮਗਰੋਂ ਹਰਕਤ 'ਚ ਅਫ਼ਸਰ 

ਜ਼ਿਕਰਯੋਗ ਹੈ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਉਨ੍ਹਾਂ ਸਖ਼ਤ ਹੁਕਮਾਂ ਦੇ ਚੰਦ ਦਿਨਾਂ ਵਿੱਚ ਹੀ ਸਾਹਮਣੇ ਆਈ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਆਪਣੇ ਇਲਾਕਿਆਂ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਲਈ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਇਹਨਾਂ ਹੁਕਮਾਂ ਤੋਂ ਮਗਰੋਂ ਜਿੱਥੇ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕੀਤਾ ਗਿਆ ਸੀ ਉੱਥੇ ਹੀ ਬੀਤੇ ਕੱਲ੍ਹ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ 52 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਸੀ।

ਇਹ ਵੀ ਪੜ੍ਹੋ