Adampur Airport: 31 ਮਾਰਚ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ,ਇਹ ਹੋਣਗੇ ਰੂਟ

ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ 'ਤੇ ਰੱਖਣ ਦੀ ਮੰਗ ਸੰਸਦ 'ਚ ਵੀ ਉਠਾਈ ਗਈ ਸੀ। ਸਰਕਾਰ ਇਸ ਬਾਰੇ ਵੀ ਜਲਦੀ ਹੀ ਕੋਈ ਫੈਸਲਾ ਲੈ ਸਕਦੀ ਹੈ।

Share:

Punjab News: ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਭੇਜਿਆ ਸਟਾਫ਼ ਆਦਮਪੁਰ ਹਵਾਈ ਅੱਡੇ ’ਤੇ ਪੁੱਜ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

ਇੱਕ ਹਫਤਾ ਪਹਿਲਾਂ ਪੀਐਮ ਨੇ ਕੀਤਾ ਸੀ ਉਦਘਾਟਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਜਾਣਾ ਸੀ। ਪਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਭਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ। ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ।

ਪਹਿਲੀ ਫਲਾਈਟ ਬੈਂਗਲੁਰੂ ਲਈ ਹੋਵੇਗੀ ਰਵਾਨਾ

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਫਲਾਈਟ ਬੈਂਗਲੁਰੂ ਤੋਂ ਰਵਾਨਾ ਹੋਵੇਗੀ ਅਤੇ 31 ਮਾਰਚ ਨੂੰ ਸਵੇਰੇ ਆਦਮਪੁਰ ਪਹੁੰਚੇਗੀ। ਸਵੇਰੇ 7.15 ਵਜੇ ਇਹ ਫਲਾਈਟ ਬੰਗਲੌਰ ਤੋਂ ਨਾਂਦੇੜ, ਉਥੋਂ ਦਿੱਲੀ ਅਤੇ ਦਿੱਲੀ ਤੋਂ ਆਦਮਪੁਰ ਲਈ ਉਡਾਣ ਭਰੇਗੀ। ਉਕਤ ਫਲਾਈਟ ਦਾ ਆਦਮਪੁਰ ਵਿਖੇ ਲੈਂਡਿੰਗ ਟਾਈਮ 12.25 ਰੱਖਿਆ ਗਿਆ ਹੈ। ਇਸੇ ਤਰ੍ਹਾਂ ਆਦਮਪੁਰ ਤੋਂ 12.50 ਦੀ ਫਲਾਈਟ ਪਹਿਲਾਂ ਦਿੱਲੀ, ਫਿਰ ਨਾਂਦੇੜ ਸਾਹਿਬ ਅਤੇ ਉਥੋਂ ਬੰਗਲੌਰ ਲਈ ਜਾਵੇਗੀ।

ਇਹ ਵੀ ਪੜ੍ਹੋ