ਗੈਂਗਸਟਰ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਦਿੱਤੀ ਇੰਟਰਵਿਊ ਮਾਮਲੇ ਨੂੰ ਲੈ ਕੇ ਏਡੀਜੀਪੀ ਹਾਈ ਕੋਰਟ ਵਿੱਚ ਤਲਬ

ਅਦਾਲਤ ਦਾ ਕਹਿਣਾ ਹੈ ਕਿ ਇਹ ਮਾਮਲਾ ਕਾਫੀ ਗੰਭੀਰ ਹੈ ਅਤੇ ਸਰਕਾਰ ਵਲੋਂ ਇਸ ਮਾਮਲੇ ਵਿੱਚ ਕਾਰਵਾਈ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਜਵਾਬ ਦਾਖਲ ਕਰਨ ਲਈ ਬਾਰ-ਬਾਰ ਸਮਾਂ ਮੰਗਿਆ ਜਾ ਰਿਹਾ ਹੈ।

Share:

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਜਾਰੀ ਹੋਈ ਇੰਟਰਵਿਊ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਸਵਾਲ ਚੁੱਕੇ ਹਨ। ਅਦਾਲਤ ਦਾ ਕਹਿਣਾ ਹੈ ਕਿ ਇਹ ਮਾਮਲਾ ਕਾਫੀ ਗੰਭੀਰ ਹੈ ਅਤੇ ਸਰਕਾਰ ਵਲੋਂ ਇਸ ਮਾਮਲੇ ਵਿੱਚ ਕਾਰਵਾਈ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਜਵਾਬ ਦਾਖਲ ਕਰਨ ਲਈ ਬਾਰ-ਬਾਰ ਸਮਾਂ ਮੰਗਿਆ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਸਮਝਾ ਚਾਹੀਦਾ ਹੈ। ਦਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ ਤੋਂ ਲਾਈਵ ਹੋ ਕੇ 14 ਮਾਰਚ ਦੀ ਸ਼ਾਮ ਨੂੰ ਇਕ ਨਿੱਜੀ ਚੈਨਲ 'ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਇਸ ਮਾਮਲੇ ਵਿੱਚ ਹੁਣ ਹਾਈ ਕੋਰਟ ਨੇ ਏਡੀਜੀਪੀ ਜੇਲ ਨੂੰ ਅਦਾਲਤ ਵਿੱਚ ਤਲਬ ਕੀਤਾ ਹੈ। 

ਏ.ਡੀ.ਪੀ. ਦੱਸਣ ਮਾਮਲੇ 'ਚ ਹੁਣ ਤੱਕ ਕੀ ਕੀਤਾ?

ਹਾਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ ਅਗਲੀ ਸੁਣਵਾਈ 'ਤੇ ਹਾਈਕੋਰਟ 'ਚ ਪੇਸ਼ ਹੋ ਕੇ ਦੱਸਣ ਕਿ ਇਸ ਮਾਮਲੇ 'ਚ ਹੁਣ ਤੱਕ ਕੀ ਕੀਤਾ ਗਿਆ ਹੈ। ਜੇਲ੍ਹਾਂ ਵਿੱਚ ਮੋਬਾਈਲਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹ ਵਿੱਚ ਆ ਕੇ ਜਵਾਬ ਦੇਣ। ਇਸ ਕੇਸ ਵਿੱਚ ਹਾਈ ਕੋਰਟ ਦੀ ਸਹਾਇਤਾ ਕਰ ਰਹੇ ਵਕੀਲ ਤਨੂ ਬੇਦੀ ਨੇ ਦੱਸਿਆ ਕਿ ਮਾਰਚ ਵਿੱਚ ਇਸ ਮਾਮਲੇ ਵਿੱਚ ਜਾਂਚ ਕਮੇਟੀ ਬਣਾਈ ਗਈ ਸੀ ਪਰ ਅੱਜ ਤੱਕ ਜਾਂਚ ਮੁਕੰਮਲ ਨਹੀਂ ਹੋਈ। 

ਇਹ ਵੀ ਪੜ੍ਹੋ