ਪੰਜਾਬ ਦੇ SOE ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰਕਿਰਿਆ ਸ਼ੁਰੂ,ਇਸ ਤਰ੍ਹਾਂ ਕਰੋ ਅਪਲਾਈ

ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਡਰੀਮ ਪ੍ਰੋਜੈਕਟ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਖੁਦ ਇਸ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਬਜਟ ਵਿੱਚ ਇਨ੍ਹਾਂ ਲਈ ਰਾਸ਼ੀ ਵੀ ਤੈਅ ਕੀਤੀ ਗਈ ਹੈ।

Share:

Punjab News: ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲਜ਼ ਆਫ਼ ਐਮੀਨੈਂਸ  ਅਤੇ ਮੈਰੀਟੋਰੀਅਸ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਪੂਰੇ ਸੂਬੇ ਵਿੱਚ ਸ਼ੁਰੂ ਹੋ ਗਈ ਹੈ। ਇਨ੍ਹਾਂ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲਾ ਦਿੱਤਾ ਜਾਵੇਗਾ। ਇਸ ਵਾਰ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਹੋਵੇਗੀ। ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਮਾਰਚ ਰੱਖੀ ਗਈ ਹੈ। ਅਰਜ਼ੀ ਦੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇਸ ਲਈ ਤਿੰਨ ਵੈੱਬਸਾਈਟਾਂ ਤੇ ਅਪਲਾਈ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਲਈ ਉਨ੍ਹਾਂ ਨੂੰ https://www.epunjabschool.gov.in, https://schoolofeminence.pseb.ac.in ਅਤੇ www.ssapunjab.org 'ਤੇ ਲਾਗਇਨ ਕਰਨਾ ਹੋਵੇਗਾ।

75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਲਈ

ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਫਿਰ ਵੀ ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ।

ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਬਣਾਏ ਗਏ ਹਨ ਸਕੂਲ ਆਫ਼ ਐਮੀਨੈਂਸ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਆਧੁਨਿਕ ਸਹੂਲਤਾਂ ਵਾਲੇ ਸਕੂਲ ਸਥਾਪਿਤ ਕੀਤੇ ਗਏ ਹਨ। ਜਿਸ ਨੂੰ ਸਕੂਲ ਆਫ ਐਮੀਨੈਂਸ ਦਾ ਨਾਂ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਨਵੇਂ ਤਰੀਕਿਆਂ ਨਾਲ ਪੜ੍ਹਾਇਆ ਜਾਂਦਾ ਹੈ। ਇਸ ਪਿੱਛੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚੋਂ ਚੰਗੇ ਅਫ਼ਸਰ, ਵਕੀਲ, ਵਪਾਰੀ ਅਤੇ ਉਦਯੋਗਪਤੀ ਪੈਦਾ ਕਰਨ ਦੀ ਕੋਸ਼ਿਸ਼ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਡਰੀਮ ਪ੍ਰੋਜੈਕਟ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਖੁਦ ਇਸ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਬਜਟ ਵਿੱਚ ਇਨ੍ਹਾਂ ਲਈ ਰਾਸ਼ੀ ਵੀ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ