ਐਡਵੋਕੇਟ ਧਾਮੀ 24 ਘੰਟੇ ਮਗਰੋਂ ਮੁੜ ਸੰਭਾਲ ਸਕਦੇ ਹਨ ਸ੍ਰੋਮਣੀ ਕਮੇਟੀ ਪ੍ਰਧਾਨ ਦਾ ਅਹੁਦਾ

ਉਹਨਾਂ ਨੂੰ ਆਸ ਹੈ ਕਿ ਆਉਣ ਵਾਲੇ ਕੱਲ ਨੂੰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਸੰਭਾਲ ਲੈਣਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਉਸ ਤੋਂ ਬਾਅਦ ਲਗਾਤਾਰ ਇਹ ਪੰਜਵੀਂ ਮੀਟਿੰਗ ਸੀ

Courtesy: file photo

Share:

ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ ਦੀ ਚਲੀ ਲੰਬੀ ਮੀਟਿੰਗ ਤੋਂ ਬਾਅਦ ਸੁਰਜੀਤ ਸਿੰਘ ਤੁਗਲਵਾਦ ਨੇ ਬਿਆਨ ਦਿੱਤਾ ਕਿ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਚਰਚਾ ਹੋਈ ਹੈ ਅਤੇ  ਧਾਮੀ ਨੇ ਇੱਕ ਦਿਨ ਦਾ ਸਮਾਂ ਮੰਗਿਆ ਹੈ ਕਿ ਇਸ ਤੋਂ ਬਾਅਦ ਉਹ ਆਪਣਾ ਫੈਸਲਾ ਦੱਸਣਗੇ।  ਉਹਨਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਹਾਂ ਵਾਲੇ ਫੈਸਲੇ ਤੇ ਬਹੁਤ ਵਿਚਾਰਾਂ ਹੋਈਆਂ ਹਨ ਅਤੇ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੇ ਕੱਲ ਨੂੰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਸੰਭਾਲ ਲੈਣਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਉਸ ਤੋਂ ਬਾਅਦ ਲਗਾਤਾਰ ਇਹ ਪੰਜਵੀਂ ਮੀਟਿੰਗ ਸੀ ਅਤੇ ਇਹ  ਮੀਟਿੰਗਾਂ ਦਾ ਦੌਰ ਉਸ ਦਿਨ ਤੋਂ ਹੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ਾਂ ਜਾਰੀ ਹਨ।

ਚੰਡੀਗੜ੍ਹ ਹੋਈ ਮੀਟਿੰਗ 

ਉਨ੍ਹਾਂ ਨੇ ਕਿਹਾ ਹੈ ਕਿ ਅੰਤ੍ਰਿੰਗ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੇ ਵਿੱਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਗਿਆ ਜਿਸ ਤੋਂ ਬਾਅਦ ਕਮੇਟੀ ਦੇ ਸਾਰੇ ਮੈਂਬਰ ਹੁਸ਼ਿਆਰਪੁਰ ਵਿਖੇ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਤੇ ਪਹੁੰਚੇ ਅਤੇ ਧਾਮੀ ਨਾਲ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ ਸੁਰਜੀਤ ਸਿੰਘ ਤੁਗਲਵਾਲ ਐਗਜੈਕਟਿਵ ਮੈਂਬਰ ਰਵਿੰਦਰ ਸਿੰਘ ਖਾਲਸਾ ਕੁਲਵੰਤ ਸਿੰਘ ਮੁੱਖ ਸਕੱਤਰ ਪਰਮਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ