Kejriwal ਦੀ ਗ੍ਰਿਫਤਾਰੀ ਤੋਂ ਬਾਅਦ ਸਟਾਰ ਪ੍ਰਚਾਰਕਾਂ ਦੀ ਕਮੀ ਨਾਲ ਜੂਝ ਰਹੀ “ਆਪ”,CM ਮਾਨ ਦੇ ਮੋਢਿਆਂ ਤੇ ਆਈ ਜਿੰਮੇਵਾਰੀ

'ਆਪ' ਪਹਿਲਾਂ ਹੀ ਸਟਾਰ ਪ੍ਰਚਾਰਕਾਂ ਦੀ ਘਾਟ ਨਾਲ ਜੂਝ ਰਹੀ ਸੀ। ਪਾਰਟੀ ਦੇ ਦੋ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਪਹਿਲਾਂ ਹੀ ਆਬਕਾਰੀ ਘੁਟਾਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਾਰਟੀ ਕੋਲ ਹੁਣ ਕੋਈ ਵੱਡਾ ਚਿਹਰਾ ਨਹੀਂ ਹੈ ਜਿਸਦੀ ਕੌਮੀ ਪੱਧਰ ਤੇ ਪਛਾਣ ਹੋਵੇ।

Share:

Punjab News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਐਕਸਾਈਜ਼ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰੀ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਸਾਰੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ 'ਤੇ ਆ ਗਈ ਹੈ। ਜਿਕਰਯੋਗ ਹੈ ਕਿ 'ਆਪ' ਪਹਿਲਾਂ ਹੀ ਸਟਾਰ ਪ੍ਰਚਾਰਕਾਂ ਦੀ ਘਾਟ ਨਾਲ ਜੂਝ ਰਹੀ ਸੀ। ਪਾਰਟੀ ਦੇ ਦੋ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਪਹਿਲਾਂ ਹੀ ਆਬਕਾਰੀ ਘੁਟਾਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਾਰਟੀ ਕੋਲ ਹੁਣ ਕੋਈ ਵੱਡਾ ਚਿਹਰਾ ਨਹੀਂ ਹੈ। ਜਦਕਿ ‘ਆਪ’ ਨੇ ਪੰਜ ਕੈਬਨਿਟ ਮੰਤਰੀਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ।

ਸਟਾਰ ਪ੍ਰਚਾਰਕਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ ਪਾਰਟੀ

ਆਮ ਆਦਮੀ ਪਾਰਟੀ ਨੂੰ ਪਹਿਲਾਂ ਹੀ ਸਟਾਰ ਪ੍ਰਚਾਰਕਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਗੋਆ, ਗੁਜਰਾਤ, ਹਰਿਆਣਾ, ਪੰਜਾਬ ਆਦਿ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। 'ਆਪ' ਗੋਆ, ਗੁਜਰਾਤ, ਹਰਿਆਣਾ ਆਦਿ 'ਚ ਇੰਡੀਆ ਗਠਜੋੜ ਦਾ ਹਿੱਸਾ ਹੈ ਪਰ ਪੰਜਾਬ 'ਚ ਦੋਵਾਂ ਪਾਰਟੀਆਂ ਵਿਚਾਲੇ ਕੋਈ ਗਠਜੋੜ ਨਹੀਂ ਹੈ। ਇਸ ਲਈ ਪੰਜਾਬ ਵਿਚ ਚੋਣ ਪ੍ਰਚਾਰ ਦੀ ਸਾਰੀ ਜ਼ਿੰਮੇਵਾਰੀ ਭਗਵੰਤ ਮਾਨ ਦੇ ਮੋਢਿਆਂ 'ਤੇ ਹੋਵੇਗੀ।

ਸੀਐਮ ਮਾਨ ਦਾ ਕਹਿਣਾ ਪ੍ਰਚਾਰ ਵਿੱਚ ਨਹੀਂ ਆਵੇਗੀ ਕਮੀ

ਅਜਿਹੇ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਨਾਲ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਦੂਜੇ ਪਾਸੇ ਭਗਵੰਤ ਮਾਨ ਨੂੰ ਛੱਡ ਕੇ ਪਾਰਟੀ ਕੋਲ ਕੋਈ ਵੀ ਅਜਿਹਾ ਚਿਹਰਾ ਨਹੀਂ ਹੈ ਜਿਸ ਦੀ ਕੌਮੀ ਪੱਧਰ 'ਤੇ ਪਛਾਣ ਹੋਵੇ। ਜਿਸ ਕਾਰਨ ਪ੍ਰਚਾਰ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ 'ਤੇ ਆ ਗਈ ਹੈ। ਹਾਲਾਂਕਿ, ਮੁੱਖ ਮੰਤਰੀ ਕਹਿੰਦੇ ਹਨ, ਪ੍ਰਚਾਰ ਵਿੱਚ ਕੋਈ ਕਮੀ ਨਹੀਂ ਹੋਵੇਗੀ। ਪਾਰਟੀ ਪੂਰੀ ਤਾਕਤ ਨਾਲ ਚੋਣਾਂ ਲੜੇਗੀ।

ਇਹ ਵੀ ਪੜ੍ਹੋ