Sangrur ਤੋਂ ਬਾਅਦ ਹੁਣ ਸੁਨਾਮ ਵਿੱਚ ਜਹਿਰੀਲੀ ਸ਼ਰਾਬ ਦਾ ਕਹਿਰ,11 ਲੋਕਾਂ ਦੀ ਗਈ ਜਾਨ,ਕਈ ਗੰਭੀਰ ਹਾਲਤ 'ਚ ਹਸਪਤਾਲ ਦਾਖਲ

ਡੀਐਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਲੋਨੀ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੀ ਪਹੁੰਚ ਗਈਆਂ ਹਨ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਵਾਰਸਾਂ ਨੇ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Share:

Punjab News: ਕੁਝ ਦਿਨ ਪਹਿਲਾਂ ਜਹਿਰੀਲੀ ਸ਼ਰਾਬ ਕਾਰਨ ਸੰਗਰੂਰ ਦੇ ਪਿੰਡ ਗੁੱਜਰਾਂ ਵਿੱਚ 16 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ ਹੁਣ ਸੁਨਾਮ ਵਿੱਚ ਵੀ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਜਹਿਰੀਲੀ ਸ਼ਰਾਬ ਨੇ 11 ਲੋਕਾਂ ਦੀ ਜਾਨ ਲੈ ਲਈ ਹੈ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜਿਸ ਬ੍ਰਾਂਡ ਦੀ ਜ਼ਹਿਰੀਲੀ ਸ਼ਰਾਬ ਨੇ ਗੁੱਜਰਾਂ ਵਿੱਚ 16 ਜਾਨਾਂ ਲੈ ਲਈਆਂ ਹਨ ਉਸ ਬ੍ਰਾਂਡ ਦੀ ਸ਼ਰਾਬ ਨੇ ਹੀ ਸੁਨਾਮ ਵਿੱਚ ਤਬਾਹੀ ਮਚਾਈ ਹੈ। ਡੀਐਸਪੀ ਮਨਦੀਪ ਸਿੰਘ ਸੰਧੂ ਘਟਨਾ ਦੀ ਸੂਚਨਾ ਮਿਲਦੇ ਹੀ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸ ਪੁਰਾ ਬਸਤੀ ਵਿਖੇ ਪੁੱਜੇ। ਪੁਲਿਸ ਨੂੰ ਤਲਾਸ਼ੀ ਦੌਰਾਨ ਜ਼ਹਿਰੀਲੀ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਮਿਲੀਆਂ। ਇਨ੍ਹਾਂ ਬੋਤਲਾਂ ਦਾ ਬਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਦਾ ਦੱਸਿਆ ਜਾ ਰਹੀ ਹੈ। ਕਲੋਨੀ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੀ ਪਹੁੰਚ ਗਈਆਂ ਹਨ। ਦੂਜੇ ਪਾਸੇ ਮ੍ਰਿਤਕ ਦੇ ਵਾਰਸਾਂ ਨੇ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ