ਸ਼ੰਭੂ-ਖਨੌਰੀ ਸਰਹੱਦ ਉਪਰ ਐਕਸ਼ਨ ਮਗਰੋਂ ਮਾਨ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ 

ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ ਬਜਟ ਦੌਰਾਨ 26 ਮਾਰਚ ਨੂੰ ਪੰਜਾਬ ਦਾ ਸਾਲਾਨਾ ਬਜਟ 2025-26 ਪੇਸ਼ ਕੀਤਾ ਜਾਵੇਗਾ।

Courtesy: file photo

Share:

ਸ਼ੰਭੂ ਤੇ ਖਨੌਰੀ ਸਰਹੱਦ ਉਪਰ ਕਿਸਾਨ ਮੋਰਚੇ ਖਿਲਾਫ ਵੱਡੇ ਐਕਸ਼ਨ ਮਗਰੋਂ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਲਈ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨਾਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਕੱਲ੍ਹ 21 ਮਾਰਚ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ।

ਹਰਪਾਲ ਚੀਮਾ ਨੇ ਬਜਟ ਬਾਰੇ ਦੱਸਿਆ 

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ ਬਜਟ ਦੌਰਾਨ 26 ਮਾਰਚ ਨੂੰ ਪੰਜਾਬ ਦਾ ਸਾਲਾਨਾ ਬਜਟ 2025-26 ਪੇਸ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਬਜਟ ਨੂੰ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ 26, 27 ਨੂੰ ਰਾਜਨੀਤਿਕ ਪਾਰਟੀਆਂ ਵਿਚਾਰ-ਵਟਾਂਦਰਾ ਕਰਕੇ ਆਪਣੇ ਵਿਚਾਰ ਰੱਖਣਗੀਆਂ, ਜਿਸ ਤੋਂ ਬਾਅਦ ਇਸਨੂੰ 27 ਤਰੀਕ ਨੂੰ ਪਾਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ