ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ED ਦੇ ਨਿਸ਼ਾਨੇ ਤੇ ਜੰਗਲਾਤ ਵਿਭਾਗ ਦੇ ਕਈ ਅਧਿਕਾਰੀ

ਈਡੀ ਦੀ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਸਾਧੂ ਸਿੰਘ ਧਰਮਸੋਤ ਜਦੋਂ ਮੰਤਰੀ ਦੇ ਅਹੁਦੇ 'ਤੇ ਸਨ। ਉਸ ਸਮੇਂ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਪੈਸਿਆਂ ਲਈ ਕੀਤੀਆਂ ਜਾਂਦੀਆਂ ਸਨ। ਪੈਸੇ ਪੋਸਟ ਦੇ ਹਿਸਾਬ ਨਾਲ ਸੀ। ਤਾਇਨਾਤੀ ਲਈ 5 ਤੋਂ 20 ਲੱਖ ਰੁਪਏ ਵਸੂਲੇ ਗਏ।

Share:

ਹਾਈਲਾਈਟਸ

  • ਸੂਤਰਾਂ ਮੁਤਾਬਕ ਕੁਝ ਅਧਿਕਾਰੀਆਂ ਨੂੰ ਈਡੀ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ ਜਿਸ ਪਿੱਛੋਂ ਉਨ੍ਹਾਂ ਨੇ ਈਡੀ ਅੱਗੇ ਆਪਣੇ ਬਿਆਨ ਵੀ ਦਰਜ ਕਰਵਾਏ ਹਨ

Punjab News: ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਸੂਬੇ ਦੇ ਜੰਗਲਾਤ ਵਿਭਾਗ ਵਿੱਚ ਤੈਨਾਤ ਕਈ ਅਧਿਕਾਰੀ ਈਡੀ ਦੇ ਨਿਸ਼ਾਨੇ ਤੇ ਹਨ। ਸੂਤਰਾਂ ਮੁਤਾਬਕ ਕੁਝ ਅਧਿਕਾਰੀਆਂ ਨੂੰ ਈਡੀ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ ਜਿਸ ਪਿੱਛੋਂ ਉਨ੍ਹਾਂ ਨੇ ਈਡੀ ਅੱਗੇ ਆਪਣੇ ਬਿਆਨ ਵੀ ਦਰਜ ਕਰਵਾਏ ਹਨ। ਦੱਸਿਆ ਜਾ ਰਿਹਾ ਹੈ ਕਿ ਈਡੀ ਹੁਣ ਸਾਬਕਾ ਮੰਤਰੀ ਦੀ ਜਾਇਦਾਦ ਕੁਰਕ ਕਰ ਸਕਦੀ ਹੈ। ਇਸ ਦੇ ਲਈ ਵੀ ਈਡੀ ਦੀਆਂ ਟੀਮਾਂ ਸਾਰੇ ਤੱਥ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ।

 

ਸਾਧੂ ਸਿੰਘ ਧਰਮਸੋਤ ਨਾਲ ਜੁੜੇ ਲੋਕਾਂ ਦੀਆਂ ਵੀ ਵੱਧਣਗੀਆਂ ਮੁਸ਼ਕਲਾਂ

ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਸਰਗਰਮ ਹੋ ਗਈ ਅਤੇ ਨਾਲ ਹੀ ਵਿਜੀਲੈਂਸ ਤੋਂ ਸਾਰਾ ਰਿਕਾਰਡ ਲੈ ਲਿਆ ਗਿਆ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਲੋਕਾਂ ਵੀ ਮੁਸ਼ਕਲਾਂ ਵੱਧਣ ਵਾਲੀਆਂ ਹਨ ਜੋ ਸਿੱਧੇ ਜਾਂ ਅਸਿੱਧੇ ਤੌਰ 'ਤੇ ਉਨ੍ਹਾਂ ਨਾਲ ਸਬੰਧਤ ਹਨ ਕਿਉਂਕਿ ਉਸਦੇ ਬਹੁਤ ਸਾਰੇ ਸਹਿਯੋਗੀ ਹਨ।

 

ਇਹ ਵੀ ਪੜ੍ਹੋ