ਗਾਇਕ ਗਿੱਪੀ ਗਰੇਵਾਲ ਦੇ ਘਰ ਤੇ ਹੋਏ ਹਮਲੇ ਤੋਂ ਬਾਅਦ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ

ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲ ਦੀ ਇੰਟਰਵਿਊ 'ਤੇ ਸਰਕਾਰ ਨੇ ਕੁਝ ਨਹੀਂ ਕੀਤਾ ਪਰ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਸਖ਼ਤ ਫੈਸਲਾ ਲਿਆ ਹੈ। ਜਿਸ ਦੀ ਅਗਲੀ ਤਰੀਕ 28 ਨਵੰਬਰ ਹੈ। ਇਸ ਤੋਂ ਬਾਅਦ 30 ਨਵੰਬਰ ਨੂੰ ਸੁਣਵਾਈ ਹੈ।

Share:

ਗਿੱਪੀ ਗਰੇਵਾਲ ਦੇ ਘਰ ਤੇ ਹੋਏ ਹਮਲੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਸਰਕਾਰਾਂ ਵੱਲੋਂ ਦਿੱਤੀ ਗਈ ਸੁਰੱਖਿਆ ਅਤੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀ ਕੈਨੇਡਾ ਹਾਊਸ ਵਿੱਚ ਹੋਈ ਗੋਲੀਬਾਰੀ ਨੂੰ ਲੈ ਕੇ ਸਰਕਾਰ 'ਤੇ ਜ਼ੋਰਦਾਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਦੇ ਰੂਪ ਵਿੱਚ ਕਰੋੜਾ ਰੁਪਏ ਤਾਂ ਲੈ ਲੈਂਦੀ ਹੈ ਪਰ ਸਰਕਾਰ ਵੱਲੋਂ ਸੁਰੱਖਿਆ ਨਹੀਂ ਦਿੱਤੀ ਜਾਂਦੀ।

 

ਸਰਕਾਰ ਤੇ ਖੜੇ ਕੀਤੇ ਸਵਾਲ

ਬਲਕਾਰ ਸਿੰਘ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅਗਲੀ ਤਰੀਕ ਤੇ ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ ਜਾਵੇਗਾ। ਮੂਸੇਵਾਲਾ ਕੇਸ ਦਾ ਅਗਲਾ ਪੜਾਅ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਵੀ ਸਰਕਾਰ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਤੁਸੀਂ ਵੀ ਜ਼ਿਲ੍ਹਿਆਂ 'ਚ ਬੈਠੇ ਗੈਂਗਸਟਰ ਹੋ। ਉਨ੍ਹਾਂ ਕਿਹਾ ਕਿ ਗਾਇਕ ਗਿੱਪੀ ਗਰੇਵਾਲ ਭਾਰਤ 'ਚ ਹੈ ਅਤੇ ਉਸ ਦੇ ਕੈਨੇਡੀਅਨ ਘਰ 'ਤੇ ਗੋਲੀਬਾਰੀ ਕਿਉਂ ਕੀਤੀ ਗਈ, ਇਹ ਵੀ ਵੱਡਾ ਸਵਾਲ ਹੈ।

 

ਨਿਆਂ ਜ਼ਰੂਰ ਮਿਲੇਗਾ

ਮੂਸੇਵਾਲੇ ਦੇ ਪਿਤਾ ਨੇ ਇਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਟੈਕਸ ਅਦਾ ਕਰਦਾ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ। ਉਨ੍ਹਾਂ ਮਾਣਯੋਗ ਅਦਾਲਤ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਮਾਣਯੋਗ ਅਦਾਲਤ ਉਨ੍ਹਾਂ ਨੂੰ ਨਿਆਂ ਜ਼ਰੂਰ ਦੇਵੇਗੀ |

ਇਹ ਵੀ ਪੜ੍ਹੋ