Kisan Andolan 2.0: ਡਰੋਨ ਤੋਂ ਬਾਅਦ ਹੁਣ ਇੰਟਰਨੈਟ ਬੰਦ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਆਹਮਣੋ-ਸਾਹਮਣੇ

Kisan Andolan 2.0: ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਇਤਰਾਜ਼ ਦਰਜ਼ ਕਰਵਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਨੋਟਿਸ ਲਿਆ ਹੈ। ਨਾਲ ਹੀ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ।

Share:

Kisan Andolan 2.0: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਆਹਮਣੋ-ਸਾਹਮਣੇ ਹੋ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਭੱਖ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਇਤਰਾਜ਼ ਦਰਜ਼ ਕਰਵਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਨੋਟਿਸ ਲਿਆ ਹੈ। ਨਾਲ ਹੀ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨਾ ਸਰਾਸਰ ਗਲਤ ਹੈ। 

ਫਿਲਹਾਲ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ 16 ਫਰਵਰੀ ਤੱਕ ਬੰਦ 

ਪੰਜਾਬ ਦੇ 3 ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਸੀ। ਇਸ ਕਾਰਨ 13 ਫਰਵਰੀ ਨੂੰ ਜਦੋਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਸ਼ੁਰੂ ਹੋਇਆ ਤਾਂ ਇਹ ਮਾਮਲਾ ਪ੍ਰਸ਼ਾਸਨ ਫਤਹਿਗੜ੍ਹ ਸਾਹਿਬ ਅਤੇ ਸੰਸਦ ਮੈਂਬਰ ਡਾ.ਅਮਰ ਸਿੰਘ ਤੱਕ ਪਹੁੰਚਿਆ। ਜਦੋਂ ਉਨ੍ਹਾਂ ਨੇ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਕੇਂਦਰ ਸਰਕਾਰ ਵੱਲੋਂ ਇਹ ਸੇਵਾ ਬੰਦ ਕਰ ਦਿੱਤੀ ਗਈ ਹੈ। ਫਿਰ ਮਾਮਲਾ ਸਰਕਾਰ ਤੱਕ ਪਹੁੰਚ ਗਿਆ। ਫਿਲਹਾਲ ਇਹ ਸੇਵਾ 16 ਫਰਵਰੀ ਤੱਕ ਬੰਦ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੂੰ ਪੱਤਰ ਲਿਖਿਆ ਗਿਆ ਸੀ। ਪੱਤਰ ਵਿੱਚ ਉਨ੍ਹਾਂ ਦੇ ਡਰੋਨ ਦੇ ਪੰਜਾਬ ਖੇਤਰ ਵਿੱਚ ਆਉਣ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦਾ ਮੁੱਦਾ ਉਠਾਇਆ ਗਿਆ ਸੀ। ਨਾਲ ਹੀ ਇਸ ਗੱਲ 'ਤੇ ਸਖ਼ਤ ਇਤਰਾਜ਼ ਵੀ ਦਰਜ ਕੀਤਾ ਗਿਆ ਸੀ।  
 

ਇਹ ਵੀ ਪੜ੍ਹੋ