ਸ਼ੰਭੂ-ਖਨੌਰੀ ਮੋਰਚਾ ਹਟਾਉਣ ਮਗਰੋਂ ਸਰਕਾਰ ਦੀ ਮੀਟਿੰਗ ਤੋਂ ਪਹਿਲਾਂ ਇਕੱਠੀਆਂ ਹੋਣਗੀਆਂ ਕਿਸਾਨ ਜਥੇਬੰਦੀਆਂ, ਬਣੇਗੀ ਕਠੋਰ ਰਣਨੀਤੀ 

ਇਸ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਦੁਪਹਿਰ 12 ਵਜੇ ਆਪਣੀ ਮੀਟਿੰਗ ਸੱਦ ਲਈ ਹੈ। 

Courtesy: ਸੰਯੁਕਤ ਕਿਸਾਨ ਮੋਰਚੇ ਨੇ ਦੁਪਹਿਰ 12 ਵਜੇ ਮੀਟਿੰਗ ਸੱਦੀ

Share:

ਕਰੀਬ 13 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮੋਰਚਾ ਲਾਈ ਬੈਠੇ ਕਿਸਾਨਾਂ ਨੂੰ ਰਾਤੋ ਰਾਤ ਚੁੱਕ ਲਿਆ ਗਿਆ ਤੇ ਪੂਰਾ ਮੋਰਚਾ ਢਾਹ ਦਿੱਤਾ ਗਿਆ।ਇੱਕ ਤਰ੍ਹਾਂ ਨਾਲ ਇਸ ਕਿਸਾਨੀ ਮੋਰਚੇ ਦਾ ਅੰਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਮਗਰੋਂ ਸੂਬੇ ਦਾ ਮਾਹੌਲ ਵੀ ਖਰਾਬ ਹੋਣ ਦਾ ਖਦਸ਼ਾ ਜਤਾਇਆ ਗਿਆ। ਇਸੇ ਦਰਮਿਆਨ ਹੁਣ ਸਰਕਾਰ ਨੇ ਕਿਸਾਨਾਂ ਦੇ ਨਾਲ ਮੀਟਿੰਗ ਵੀ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਦੁਪਹਿਰ 12 ਵਜੇ ਆਪਣੀ ਮੀਟਿੰਗ ਸੱਦ ਲਈ ਹੈ। 

ਸ਼ਾਮ 4 ਵਜੇ ਹੋਵੇਗੀ ਮੀਟਿੰਗ  

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਸਤਖ਼ਤ ਅਧੀਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭੇਜੇ ਪੱਤਰ ਅਨੁਸਾਰ ਸ਼ੁੱਕਰਵਾਰ ਸ਼ਾਮ 4 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਰੱਖੀ ਗਈ ਹੈ। ਇਸ ਗੱਲ ਦੀ ਪੁਸ਼ਟੀ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕੀਤੀ ਹੈ।

ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ 

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਅੱਜ ਨੌ ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ ਵਿਖੇ ਹੋਈ ਹੈ। ਜਿਸ ਵਿੱਚ ਉਨ੍ਹਾਂ ਨੇ ਬੀਤੇ ਕੱਲ੍ਹ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਿਸਾਨ ਆਗੂਆਂ ਦੀ ਕੀਤੀ ਗਈ ਗ੍ਰਿਫ਼ਤਾਰੀ ਅਤੇ ਸੰਭੂ-ਖਨੌਰੀ ਦਾ ਮੋਰਚਾ ਚੁਕਾਉਣ ਸਬੰਧੀ ਚਰਚਾ ਕੀਤੀ ਹੈ ਅਤੇ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਵਿਰੁੱਧ ਖੜੀ ਕੀਤੀ ਸੰਯੁਕਤ ਕਿਸਾਨ ਮੋਰਚੇ ਦੀ ਕੰਧ ਨੂੰ ਢਾਉਣਾ ਚਾਹੁੰਦੀ ਹੈ, ਜਿਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇ। 

ਇਹ ਵੀ ਪੜ੍ਹੋ