ਕੈਦੀਆਂ ਦੀ ਵੀਡੀਓ ਵਾਇਰਲ ਤੋਂ ਹੋਣ ਤੋ ਬਾਅਦ ਐਕਸ਼ਨ 'ਚ ਫਰੀਦਕੋਟ ਜੇਲ੍ਹ ਪ੍ਰਸ਼ਾਸਨ,2 ਫੋਨ ਬਰਾਮਦ

ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਬਾਅਦ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਨੇ ਫ਼ਰੀਦਕੋਟ ਸਿਟੀ ਪੁਲਿਸ ਸਟੇਸ਼ਨ ਵਿਖੇ ਸ਼ਿਕਾਇਤ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ।

Share:

ਫਰੀਦਕੋਟ ਕੇਂਦਰੀ ਜੇਲ੍ਹ ਦੇ ਕੈਦੀਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ। ਪ੍ਰਸ਼ਾਸਨ ਨੇ ਗ੍ਰਿਫਤਾਰ ਕੀਤੇ ਰਾਹੁਲ ਉਰਫ ਦਾਨਾ ਵਾਸੀ ਅੰਮ੍ਰਿਤਸਰ ਅਤੇ ਅਕਾਸ਼ਦੀਪ ਵਾਸੀ ਫਰੀਦਕੋਟ ਕੋਲੋਂ 2 ਫੋਨ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਟੱਚ ਸਕਰੀਨ ਫ਼ੋਨ ਹੈ ਅਤੇ ਦੂਜਾ ਕੀਪੈਡ ਫ਼ੋਨ ਹੈ।

 

ਕੈਦੀਆਂ ਨੇ ਕੀਤੀ ਸੀ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਪਲੋਡ

ਦੋਵਾਂ ਕੈਦੀਆਂ ਨੇ ਜੇਲ੍ਹ ਦੇ ਅੰਦਰੋਂ ਆਪਣੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਸਨ। ਇਸ ਨਾਲ ਜੇਲ੍ਹਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਦੋਵਾਂ ਲਾਕਅੱਪਾਂ ਦੀਆਂ ਬੈਰਕਾਂ ਦੀ ਚੈਕਿੰਗ ਕਰਕੇ ਫ਼ੋਨ ਬਰਾਮਦ ਕੀਤੇ।

 

ਬਰਾਮਦਗੀ ਨੂੰ ਰੋਕਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ

ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਹਰ ਰੋਜ਼ ਤਲਾਸ਼ੀ ਮੁਹਿੰਮ ਚਲਾ ਕੇ ਵੱਡੀ ਗਿਣਤੀ ਵਿੱਚ ਮੋਬਾਈਲ ਬਰਾਮਦ ਕੀਤੇ ਜਾ ਰਹੇ ਹਨ। ਇਸ ਬਰਾਮਦਗੀ ਨੂੰ ਰੋਕਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਹੈ। ਸੂਬੇ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਬਣਾਉਣ ਲਈ ਕੰਮ ਕਰੇਗੀ। ਇਸੇ ਲੜੀ ਤਹਿਤ ਜੇਲ੍ਹ ਮੰਤਰੀ ਨੇ ਸੂਬੇ ਦੀਆਂ ਜੇਲ੍ਹਾਂ ਦੇ ਲਗਾਤਾਰ ਦੌਰੇ ਵੀ ਕੀਤੇ ਪਰ ਅਜੇ ਵੀ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਰਹੇ।

ਇਹ ਵੀ ਪੜ੍ਹੋ

Tags :