ਨਵੇਂ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ 'ਚ ਫਿਰ ਛਿੜਿਆ ਕਾਟੋ-ਕਲੇਸ਼ 

ਕਾਂਗਰਸ ਅੰਦਰ ਅਨੁਸ਼ਾਸਨਹੀਣਤਾ ਕੋਈ ਨਵਾਂ ਮੁੱਦਾ ਨਹੀਂ ਹੈ। 2021 ਵਿੱਚ ਨਵਜੋਤ ਸਿੰਘ ਸਿੱਧੂ ਨੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ। ਇਹ ਲੜਾਈ ਇੰਨੀ ਤਿੱਖੀ ਹੋ ਗਈ ਸੀ ਕਿ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸਤੋਂ ਬਾਅਦ ਸਿੱਧੂ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ।

Courtesy: file photo

Share:

ਇੱਕ ਪਾਸੇ ਪੰਜਾਬ ਕਾਂਗਰਸ ਅੰਦਰ ਸੂਬਾ ਪ੍ਰਧਾਨ ਬਣਨ ਲਈ ਲਾਬਿੰਗ ਚੱਲ ਰਹੀ ਹੈ ਅਤੇ ਦੂਜੇ ਪਾਸੇ ਅਨੁਸ਼ਾਸਨ ਤੋੜਨ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖੁਦ ਮੰਨਦੇ ਹਨ ਕਿ ਇਸ ਵੇਲੇ 8 ਤੋਂ 9 ਆਗੂ ਪ੍ਰਧਾਨਗੀ ਦੇ ਦਾਅਵੇਦਾਰ ਹਨ। ਦੱਸ ਦਈਏ ਕਿ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਭੁਪੇਸ਼ ਬਘੇਲ 28 ਫਰਵਰੀ ਨੂੰ ਚੰਡੀਗੜ੍ਹ ਆ ਰਹੇ ਹਨ। ਉਹ 1 ਮਾਰਚ ਨੂੰ ਪਾਰਟੀ ਆਗੂਆਂ ਨਾਲ ਅਧਿਕਾਰਤ ਤੌਰ 'ਤੇ ਮੁਲਾਕਾਤ ਕਰਨਗੇ। ਨਵੇਂ ਇੰਚਾਰਜ ਦੇ ਆਉਣ ਤੋਂ ਪਹਿਲਾਂ ਹੀ ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾਵੇ, ਕਿਉਂਕਿ ਕੁਝ ਆਗੂ ਆਪਣੇ ਆਪ ਨੂੰ ਪਾਰਟੀ ਤੋਂ ਉੱਪਰ ਸਮਝਦੇ ਹਨ।

ਰੰਧਾਵਾ ਕਰ ਰਹੇ ਰਾਜਾ ਵੜਿੰਗ ਦਾ ਸਮਰਥਨ 

ਸੁਖਜਿੰਦਰ ਰੰਧਾਵਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਉਹ ਕਹਿੰਦੇ ਹਨ, 'ਰਾਜਾ ਨੂੰ ਪਾਰਟੀ ਹਾਈਕਮਾਨ ਨੇ ਸੂਬਾ ਪ੍ਰਧਾਨ ਬਣਾਇਆ ਹੈ।' ਇਸ ਲਈ ਸਾਰੇ ਕਾਂਗਰਸੀਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।'' ਹਾਲਾਂਕਿ, ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਸੇ ਵੀ ਨੇਤਾ ਦਾ ਨਾਮ ਨਹੀਂ ਲਿਆ। ਜਿਸਦੇ ਖਿਲਾਫ ਉਹ ਕਾਰਵਾਈ ਦੀ ਮੰਗ ਕਰ ਰਹੇ ਹਨ। ਪ੍ਰੰਤੂ, ਇਸ ਬਿਆਨਬਾਜੀ ਦੇ ਨਾਲ ਜਿੱਥੇ ਕਾਂਗਰਸ ਦਾ ਅੰਦਰੂਨੀ ਕਲੇਸ਼ ਬਾਹਰ ਆਇਆ ਤਾਂ ਦੂਜੇ ਪਾਸੇ ਵਿਰੋਧੀਆਂ ਨੂੰ ਵੀ ਕਾਂਗਰਸ ਨੁੰ ਘੇਰਨ ਦਾ ਮੌਕਾ ਮਿਲ ਰਿਹਾ ਹੈ। 

ਰਾਣਾ ਗੁਰਜੀਤ ਦੇ ਬਿਆਨ ਨੇ ਛੇੜੀ ਸੀ ਚਰਚਾ 

ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਨਿੱਜੀ ਤੌਰ 'ਤੇ ਰਾਣਾ ਵੜਿੰਗ ਨੂੰ ਪਸੰਦ ਨਹੀਂ ਕਰਦੇ ਪਰ ਪਾਰਟੀ ਨੇ ਉਨ੍ਹਾਂ ਨੂੰ ਮੁਖੀ ਬਣਾਇਆ ਹੈ। ਇਸੇ ਲਈ ਉਹ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ। ਇਸ ਬਿਆਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ ਸਾਮਣੇ ਆਇਆ। ਇਹਨਾਂ ਹਾਲਾਤਾਂ 'ਚ ਇਹ ਕਹਿਣਾ ਠੀਕ ਹੋਵੇਗਾ ਕਿ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੰਜਾਬ ਵਿੱਚ ਅਧਿਕਾਰਤ ਤੌਰ 'ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਕਾਂਗਰਸ ਵਿੱਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ।
 

ਅਨੁਸ਼ਾਸਨਹੀਣਤਾ ਕੋਈ ਨਵਾਂ ਮੁੱਦਾ ਨਹੀਂ 

ਕਾਂਗਰਸ ਅੰਦਰ ਅਨੁਸ਼ਾਸਨਹੀਣਤਾ ਕੋਈ ਨਵਾਂ ਮੁੱਦਾ ਨਹੀਂ ਹੈ। 2021 ਵਿੱਚ ਨਵਜੋਤ ਸਿੰਘ ਸਿੱਧੂ ਨੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ। ਇਹ ਲੜਾਈ ਇੰਨੀ ਤਿੱਖੀ ਹੋ ਗਈ ਸੀ ਕਿ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸਤੋਂ ਬਾਅਦ ਸਿੱਧੂ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ। ਸਿੱਧੂ ਅਤੇ ਚੰਨੀ ਵਿਚਕਾਰ ਲੜਾਈ ਕਾਰਨ ਕਾਂਗਰਸ ਨੂੰ 2022 ਵਿੱਚ ਸੱਤਾ ਵੀ ਗੁਆਉਣੀ ਪਈ। ਇਸਤੋਂ ਬਾਅਦ ਪਾਰਟੀ ਨੇ ਸਿੱਧੂ ਦੀ ਜਗ੍ਹਾ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ। ਉਸ ਸਮੇਂ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਪਰ ਬਾਅਦ ਵਿੱਚ ਇਸਨੂੰ ਰੋਕ ਦਿੱਤਾ ਗਿਆ। ਅਜਿਹੀ ਸਥਿਤੀ ਵਿੱਚ ਹੁਣ ਸਾਰਿਆਂ ਦੀਆਂ ਨਜ਼ਰਾਂ ਬਘੇਲ 'ਤੇ ਹਨ ਕਿ ਕੀ ਉਹ ਪੰਜਾਬ ਕਾਂਗਰਸ ਵਿੱਚ ਪ੍ਰਚਲਿਤ ਅਨੁਸ਼ਾਸਨਹੀਣਤਾ ਨੂੰ ਕਾਬੂ ਕਰ ਸਕਣਗੇ ਜਾਂ ਨਹੀਂ।

ਇਹ ਵੀ ਪੜ੍ਹੋ