ਪਰਾਲੀ ਸਾੜਨ ਨਾਲ ਵਿਗੜੀ ਹਵਾ ਦੀ ਸਿਹਤ, ਸਾਂਹ ਦੇ ਮਰੀਜ਼ ਹੋਏ ਪ੍ਰੇਸ਼ਾਨ

ਪੰਜਾਬ ਵਿੱਚ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ। ਇਸਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸੂਬੇ ਵਿੱਚ ਹਵਾ ਦੀ ਸਿਹਤ ਖਰਾਬ ਹੋ ਚੁੱਕੀ ਹੈ। ਇਸਦਾ ਨਤੀਜ਼ਾ ਸਾਂਹ ਦੇ ਮਰੀਜਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲ ਇਹ ਹੋਏ ਗਏ ਹਨ ਕਿ ਹਸਪਤਾਲਾਂ ਦੀ OPD ਵਿੱਚ ਲਗਾਤਾਰ ਮਰੀਜ਼ ਵੱਧ ਰਹੇ ਹਨ। ਉਥੇ ਹੀ ਬੱਚਿਆਂ ਅਤੇ ਔਰਤਾਂ ਵੀ […]

Share:

ਪੰਜਾਬ ਵਿੱਚ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ। ਇਸਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸੂਬੇ ਵਿੱਚ ਹਵਾ ਦੀ ਸਿਹਤ ਖਰਾਬ ਹੋ ਚੁੱਕੀ ਹੈ। ਇਸਦਾ ਨਤੀਜ਼ਾ ਸਾਂਹ ਦੇ ਮਰੀਜਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲ ਇਹ ਹੋਏ ਗਏ ਹਨ ਕਿ ਹਸਪਤਾਲਾਂ ਦੀ OPD ਵਿੱਚ ਲਗਾਤਾਰ ਮਰੀਜ਼ ਵੱਧ ਰਹੇ ਹਨ। ਉਥੇ ਹੀ ਬੱਚਿਆਂ ਅਤੇ ਔਰਤਾਂ ਵੀ ਪ੍ਰੇਸ਼ਾਨ ਹੋ ਗਇਆਂ ਹਨ। ਜੇਕਰ ਗੱਲ ਕਰੀਏ ਤਾਪਮਾਨ ਦੀ ਤਾਂ ਲਗਾਤਾਰ ਦਿਨ-ਰਾਤ ਦੇ ਪਾਰੇ ਵਿੱਚ ਅੰਤਰ ਵੱਧ ਰਿਹਾ ਹੈ। ਇਸ ਕਾਰਣ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੂਨਿਆ ਦੇ ਕੇਸ ਵੀ ਵੱਧ ਚੁੱਕੇ ਹਨ। ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਕੇ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਸਵੇਰੇ-ਸ਼ਾਮ ਨੂੰ ਠੰਡ ਰਹੇਗੀ। ਦਿਨ ਦਾ ਤਾਪਮਾਨ 32.0 ਅਤੇ ਰਾਤ ਦਾ ਤਾਪਮਾਨ 15.0 ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਵਿਗੜ ਸਕਦੀ ਹੈ। ਆਈਐਮਡੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਤੋਂ ਪਹਿਲਾਂ ਹੀ AQI 400 ਨੂੰ ਪਾਰ ਕਰ ਗਿਆ ਹੈ। ਹਵਾ ਦੀ ਰਫ਼ਤਾਰ ਘਟਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ। ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੀਟਿੰਗ ਬੁਲਾਈ ਹੈ। ਜਿਸ ਵਿੱਚ ਜੀਆਰਪੀ ਦੇ ਤੀਜੇ ਪੜਾਅ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਸੂਬੇ ਵਿੱਚ ਕਈ ਥਾਵਾਂ ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ ‘ਚ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਸ਼ਹਿਰ ਕਾਫੀ ਪ੍ਰਦੂਸ਼ਿਤ ਨਜ਼ਰ ਆ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੌਸਮ ‘ਚ ਬਦਲਾਅ ਕਾਰਨ ਵਾਇਰਲ ਬੁਖਾਰ ਵੀ ਫੈਲ ਰਿਹਾ ਹੈ। ਵੈਸਟਰਨ ਡਿਸਟਰਬੈਂਸ ਦੇ ਵੀ 3 ਨਵੰਬਰ ਤੋਂ ਬਾਅਦ ਪੰਜਾਬ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਵਿੱਚ ਦੋ-ਤਿੰਨ ਦਿਨਾਂ ਤੱਕ ਮੁੜ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਤੁਸੀਂ ਸਵੇਰੇ ਅਤੇ ਸ਼ਾਮ ਨੂੰ ਠੰਢਕ ਮਹਿਸੂਸ ਕਰੋਗੇ। ਸੂਬੇ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ -32 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ -15 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਨਾਲ ਹੀ ਮੌਸਮ ‘ਚ ਨਮੀ 42 ਤੋਂ 50 ਫੀਸਦੀ ਰਹੇਗੀ।