ਅਕਾਲੀ ਦਲ ਨੇ ਸੀਐੱਮ ਮਾਨ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੇ ਲਗਾਏ ਇਲਜ਼ਾਮ ਨਕਾਰੇ, ਰਾਜਪਾਲ ਕੋਲ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਐੱਸਵਾਈਐੱਲ ਦੇ ਇਤਿਹਾਸ ਦੀ ਪੜਚੋਲ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਦੀ ਤਤਕਾਲੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਹੁਣ ਇਸ ਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਮੁੱਖ ਮੰਤਰੀ ਮਾਨ ਨੂੰ ਨੁੱਕਰੇ ਲਾਉਣ ਦੀਆਂ ਤਿਆਰੀਆਂ […]

Share:

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਐੱਸਵਾਈਐੱਲ ਦੇ ਇਤਿਹਾਸ ਦੀ ਪੜਚੋਲ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਦੀ ਤਤਕਾਲੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਹੁਣ ਇਸ ਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਮੁੱਖ ਮੰਤਰੀ ਮਾਨ ਨੂੰ ਨੁੱਕਰੇ ਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਨੇ ਸੀਐੱਮ ਮਾਨ ਵੱਲੋਂ ਜਿਹੜੇ ਐੱਸਵਾਈਐੱਲ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਤੇ ਇਲਜ਼ਾਮ ਲਗਾਏ ਹਨ ਉਹ ਪੂਰੀ ਤਰ੍ਹਾਂ ਨਕਾਰ ਦਿੱਤੇ, ਅਤੇ ਕਿਹਾ ਕਿ ਸੀਐੱਮ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ। ਇਸੇ ਤਰ੍ਹਾਂ ਮਾਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਾਂਗਰਸ ਤੇ ਭਾਜਪਾ ਦੇ ਆਗੂਆਂ ਨੇ ਹੁਣ ਇਹ ਮਾਮਲਾ ਰਾਜਪਾਲ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ। ਅਗਲੇ ਦਿਨਾਂ ਵਿੱਚ ਵਿਰੋਧੀ ਪਾਰਟੀਆਂ ਦੇ ਆਗੂ ਰਾਜਪਾਲ ਕੋਲ ਜਾ ਕੇ ਮੁੱਖ ਮੰਤਰੀ ਵੱਲੋਂ ਲਾਏ ਝੂਠੇ ਦੋਸ਼ਾਂ ਦੀ ਸ਼ਿਕਾਇਤ ਕਰਨਗੇ।

ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਲਾਏ ਦੋਸ਼ਾਂ ਲਈ ਮੁਆਫ਼ੀ ਮੰਗਣ ਜਾਂ ਅਗਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਚੁਣੌਤੀ ਦੇ ਚੁੱਕੇ ਹਨ। ਐੱਸਵਾਈਐੱਲ ਮੁੱਦੇ ਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਉਣ ਤੇ ਕਾਂਗਰਸ ਦੇ ਪ੍ਰਧਾਨ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਜਾਬ ਦਾ ਪਾਣੀ ਗੁਆਂਢੀ ਰਾਜਾਂ ਨੂੰ ਦੇਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਹਰਿਆਣਾ ਅਤੇ ਰਾਜਸਥਾਨ ਹੁਣ ਇਨ੍ਹਾਂ ਪੱਤਰਾਂ ਨੂੰ ਸੁਪਰੀਮ ਕੋਰਟ ਦੇ ਸਾਹਮਣੇ ਪੇਸ਼ ਕਰਨਗੇ। ਜੇਕਰ ਭਗਵੰਤ ਮਾਨ ਮੁੱਖ ਮੰਤਰੀ ਹੁੰਦਿਆਂ ਅਧਿਕਾਰਤ ਤੌਰ ‘ਤੇ ਪਾਣੀ ਦੇਣ ਲਈ ਤਿਆਰ ਹਨ ਤਾਂ ਉਹ ਕਿਸ ਆਧਾਰ ‘ਤੇ SYL ਦਾ ਵਿਰੋਧ ਕਰਨਗੇ? ਪੰਜਾਬ ਦੀ ਮੌਜੂਦਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਰਬਾਦ ਕਰਨ ਲਈ ਇਹ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ।