ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ ਮਾਨਸਾ, ਸਾਬਕਾ ਵਿਧਾਇਕ ਦਾਤੇਵਾਸ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਮ ਤੇ ਇਸ ਪਾਰਟੀ ਨੂੰ ਸੱਤਾ ਵਿਚ ਲਿਆ ਕੇ ਬਹੁਤ ਵੱਡੀ ਗਲਤੀ ਕੀਤੀ ਪਰ ਹੁਣ ਪੰਜਾਬ ਦੇ ਲੋਕ ਇਸ ਪਾਰਟੀ ਬਾਰੇ ਜਾਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਵੀ ਨਹੀਂ ਲਾਉਣਗੇ।

Share:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਵਿਧਾਇਕ ਹਰਵੰਤ ਸਿੰਘ ਦਾਤੇ ਵਾਸ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਮਾਨਸਾ ਪੁੱਜੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਰਾਜਾਂ ਦੇ ਆਉਣ ਵਾਲੇ ਚੋਣ ਨਤੀਜਿਆਂ 'ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ 500 ਕਰੋੜ ਰੁਪਏ ਤੋਂ ਵੱਧ ਪੈਸਾ ਵੱਖ-ਵੱਖ ਰਾਜਾਂ ਵਿੱਚ ਚੋਣ ਪ੍ਰਚਾਰ 'ਤੇ ਵਰਤਿਆ ਹੈ।

 

ਆਪ ਆਗੂਆਂ ਦੀ ਜਗ੍ਹਾ ਤਿਹਾੜ ਜੇਲ੍ਹ ਵਿੱਚ- ਸੁਖਬੀਰ ਬਾਦਲ

ਪੰਜਾਬ ਦੇ ਲੋਕਾਂ ਨੇ ਪਾਰਟੀ 'ਤੇ ਭਰੋਸਾ ਕੀਤਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ 'ਚ ਘੋਟਾਲੇ ਕੀਤੇ ਹਨ ਅਤੇ ਆਉਣ ਵਾਲੇ ਸਮੇਂ 'ਚ ਕਈ ਘੁਟਾਲੇ ਸਾਹਮਣੇ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਦੀ ਜਗ੍ਹਾ ਤਿਹਾੜ ਜੇਲ੍ਹ ਵਿੱਚ ਹੈ। ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਉਸ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕਰ ਰਹੀ ਹੈ।

ਇਹ ਵੀ ਪੜ੍ਹੋ