Akali Dal ਦੀ “ਪੰਜਾਬ ਬਚਾਓ ਯਾਤਰਾ” ਅੱਜ ਤੋਂ ਸ਼ੁਰੂ,ਇੱਕ ਮਹੀਨੇ ਅੰਦਰ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ

Akali Dal ਅੰਮ੍ਰਿਤਸਰ ਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯਾਤਰਾ ਦੀ ਅਗਵਾਈ ਕਰਨਗੇ।

Share:

ਹਾਈਲਾਈਟਸ

  • ਜਿੱਥੇ ਸੁਖਬੀਰ ਬਾਦਲ ਸਾਬਕਾ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਬਾਰੇ ਦੱਸਣਗੇ ਉੱਥੇ ਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ

Punjab News: ਪੰਜਾਬ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ “ਪੰਜਾਬ ਬਚਾਓ ਯਾਤਰਾ” ਸ਼ੁਰੂ ਕਰਨ ਜਾ ਰਹੇ ਹਨ। ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ। ਇਸ ਯਾਤਰਾ ਵਿੱਚ ਜਿੱਥੇ ਸੁਖਬੀਰ ਬਾਦਲ ਸਾਬਕਾ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਬਾਰੇ ਦੱਸਣਗੇ ਉੱਥੇ ਹੀ ਆਮ ਆਦਮੀ ਪਾਰਟੀ  ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਇੱਕ ਮਹੀਨੇ ਅੰਦਰ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਕਿਸਾਨਾਂ 'ਤੇ ਅਕਾਲੀ ਦਲ ਦਾ ਫੋਕਸ

ਸੁਖਬੀਰ ਬਾਦਲ ਕਿਸਾਨਾਂ 'ਤੇ ਜ਼ਿਆਦਾ ਧਿਆਨ ਦੇਣਗੇ। ਉਹ ਦੱਸਣਗੇ ਕਿ ਕਿਵੇਂ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਹੀ ਨਹੀਂ ਦਿੱਤੀ ਸਗੋਂ 3.81 ਲੱਖ ਟਿਊਬਵੈਲ ਕੁਨੈਕਸ਼ਨ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਅਕਾਲੀ ਦਲ ਦੇ ਕਾਰਜਕਾਲ ਦੌਰਾਨ 40 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ ਮੌਜੂਦਾ ਸੜਕੀ ਨੈੱਟਵਰਕ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਧਾਰਿਆ ਗਿਆ ਸੀ ਅਤੇ ਚਾਰ ਮਾਰਗੀ ਹਾਈਵੇਅ ਬਣਾਏ ਗਏ ਸਨ। ਪੰਜਾਬ ਦੇ ਛੇ ਵਿੱਚੋਂ ਪੰਜ ਥਰਮਲ ਪਲਾਂਟ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਬਣਾਏ ਗਏ ਸਨ ਅਤੇ ਅੰਮ੍ਰਿਤਸਰ, ਮੁਹਾਲੀ, ਬਠਿੰਡਾ, ਸਾਹਨੇਵਾਲ, ਆਦਮਪੁਰ ਅਤੇ ਪਠਾਨਕੋਟ ਵਿਖੇ ਵੱਡੇ ਹਵਾਈ ਅੱਡੇ ਵੀ ਬਣਾਏ ਗਏ ਸਨ। ਇਸ ਤੋਂ ਇਲਾਵਾ ਅਕਾਲੀ ਦਲ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਚੁੱਕੇ ਜਾਣਗੇ ਕਈ ਮੁੱਦੇ

ਇਸ ਦੌਰਾਨ ਸੁਖਬੀਰ ਬਾਦਲ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕਰਜ਼ੇ ਲੈਣ ਦਾ ਮੁੱਦਾ ਉਠਾਉਣ ਜਾ ਰਹੇ ਹਨ। ‘ਆਪ’ ਸਰਕਾਰ ਨੇ ਪਿਛਲੇ ਵੀਹ ਮਹੀਨਿਆਂ ਵਿੱਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਪਹਿਲਾਂ ਹੀ ਸਰਕਾਰ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਵਾਈ ਯਾਤਰਾ ਅਤੇ ਚੋਣ ਪ੍ਰਚਾਰ ਪ੍ਰੋਗਰਾਮਾਂ ਦਾ ਬੋਝ ਪੰਜਾਬ ਦੇ ਖ਼ਜ਼ਾਨੇ 'ਤੇ ਪਾਉਣ ਦਾ ਦੋਸ਼ ਲਾਉਂਦਾ ਰਿਹਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਗੁਰਦੁਆਰਿਆਂ ਵਿੱਚ ਪੁਲੀਸ ਬਲ ਦੀ ਵਰਤੋਂ, ਫਿਰੌਤੀ ਦੀਆਂ ਘਟਨਾਵਾਂ, ਅਕਾਲੀ ਆਗੂਆਂ ਖ਼ਿਲਾਫ਼ ਪੁਲੀਸ ਕਾਰਵਾਈ ਆਦਿ ਮੁੱਦੇ ਉਠਾਉਣ ਜਾ ਰਹੇ ਹਨ।

ਇਹ ਵੀ ਪੜ੍ਹੋ