Drugs Case: ਅਕਾਲੀ ਆਗੂ ਮਜੀਠੀਆ ਪਟਿਆਲਾ ਵਿੱਚ ਪੇਸ਼ ਲਈ ਪਹੁੰਚੇ, ਸੀਐਮ ਮਾਨ ਤੇ ਕੀਤਾ ਸਿਆਸੀ ਹਮਲਾ

Drugs Case: ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਬਹਿਸ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ 70 ਸਾਲ ਦੇ ਬਜ਼ੁਰਗ ਨਾਲ ਇਸ ਤਰ੍ਹਾਂ ਗੱਲ ਕਰਨ ਦਾ ਤਰੀਕਾ ਬਿਲਕੁਲ ਗਲਤ ਹੈ।

Share:

Drugs Case: ਡਰਗਸ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿੱਚ ਪੇਸ਼ ਹੋਣ ਪਹੁੰਚੇ। ਇਸ ਨੂੰ ਲੈ ਕੇ ਪੁਲਿਸ ਨੇ ਪੁਲਿਸ ਲਾਈਨ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ। ਮਜੀਠੀਆ ਦੇ ਸਮਰਥਕ ਵੀ ਪੁਲਿਸ ਲਾਈਨ ਦੇ ਬਾਹਰ ਇਕੱਠੇ ਹੋਏ। ਮਜੀਠੀਆ ਪੇਸ਼ੀ ਲਈ ਪੁੱਜੇ, ਪਰ ਪੁਲਿਸ ਲਾਈਨ ਦੇ ਅੰਦਰ ਜਾਣ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ। ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਬਹਿਸ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ 70 ਸਾਲ ਦੇ ਬਜ਼ੁਰਗ ਨਾਲ ਇਸ ਤਰ੍ਹਾਂ ਗੱਲ ਕਰਨ ਦਾ ਤਰੀਕਾ ਬਿਲਕੁਲ ਗਲਤ ਹੈ।

2021 ਵਿੱਚ ਦਰਜ਼ ਕੀਤਾ ਗਿਆ ਸੀ ਮਾਮਲਾ

ਜਿਸ ਤਰ੍ਹਾਂ ਉਹ ਆਪਣੀਆਂ ਅੱਖਾਂ ਨਾਲ ਇਸ਼ਾਰੇ ਕਰ ਰਹੇ ਸਨ, ਉਸ ਨੂੰ ਦੇਖ ਕੇ ਹਰ ਵਿਅਕਤੀ ਕਹਿ ਸਕਦਾ ਹੈ ਕਿ ਵਿਧਾਨ ਸਭਾ ਸੈਸ਼ਨ ਵਿਚ ਅਜਿਹੀਆਂ ਗੱਲਾਂ ਕਰਨਾ ਮਰਿਆਦਾ ਦੀ ਉਲੰਘਣਾ ਹੈ। ਦੱਸ ਦੇਈਏ ਕਿ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿੱਚ ਮਜੀਠੀਆ ਖ਼ਿਲਾਫ਼ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਿਆ ਸੀ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਬਾਹਰ ਆ ਗਿਆ। ਇਸ ਦੌਰਾਨ ਮਜੀਠੀਆ ਸਾਢੇ ਪੰਜ ਮਹੀਨੇ ਜੇਲ੍ਹ ਵਿੱਚ ਰਹੇ।

ਇਹ ਵੀ ਪੜ੍ਹੋ