Sidhu Moosewala Murder Case: ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ, ਹੁਣ 8 ਫਰਵਰੀ ਨੂੰ ਹੋਵੇਗੀ ਸੁਣਵਾਈ

Sidhu Moosewala Murder Case: ਕਪਿਲ ਪੰਡਿਤ, ਅਰਸ਼ਦ ਖਾਨ ਅਤੇ ਸਚਿਨ ਭਿਵਾਨੀ ਨੂੰ ਸਰੀਰਕ ਤੌਰ 'ਤੇ ਪੇਸ਼ ਕੀਤਾ ਗਿਆ। ਹੁਣ ਅਦਾਲਤ 'ਚ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 

Share:

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਜਿੱਥੇ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਕਪਿਲ ਪੰਡਿਤ, ਅਰਸ਼ਦ ਖਾਨ ਅਤੇ ਸਚਿਨ ਭਿਵਾਨੀ ਨੂੰ ਸਰੀਰਕ ਤੌਰ 'ਤੇ ਪੇਸ਼ ਕੀਤਾ ਗਿਆ। ਹੁਣ ਅਦਾਲਤ 'ਚ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਤੋਂ ਕੁਝ ਦਸਤਾਵੇਜ਼ ਮੰਗੇ ਹਨ, ਜਿਸ ਤੋਂ ਬਾਅਦ ਦੋਸ਼ ਤੈਅ ਕੀਤੇ ਜਾਣਗੇ।

ਮੂਸੇਵਾਲਾ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ 'ਤੇ ਕੀਤੀ ਗੱਲਬਾਤ

ਬਲਾਚੌਰ ਦੇ ਪਿੰਡ ਮੋਜੋਵਾਲ ਮਜਾਰਾ ਦੇ ਸਾਬਕਾ ਸਰਪੰਚ ਬਲਵੀਰ ਸਿੰਘ ਯੂ.ਐਸ.ਏ., ਸਾਬਕਾ ਕਮੇਟੀ ਮੈਂਬਰ ਚੌਧਰੀ ਅਸ਼ਵਨੀ ਬਾਗੂਵਾਲ, ਜੋਗਿੰਦਰ ਪਾਲ ਚਾਂਦਲਾ, ਸੁਰਿੰਦਰ ਸਿੰਘ ਛਿੰਦਾ, ਸਤਨਾਮ ਸਿੰਘ ਦਿਆਲ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੇ ਪਿੰਡ ਮੂਸੇਵਾਲ ਪੁੱਜੇ। ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਹਵੇਲੀ ਵਰਗੇ ਘਰ ਅਤੇ ਯਾਦਗਾਰ ਦਾ ਦੌਰਾ ਕੀਤਾ, ਉਨ੍ਹਾਂ ਬਲਕੌਰ ਸਿੰਘ ਸਿੱਧੂ ਨਾਲ ਸਿੱਧੂ ਮੂਸੇਵਾਲਾ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ 'ਤੇ ਗੱਲਬਾਤ ਵੀ ਕੀਤੀ।

ਇਹ ਵੀ ਪੜ੍ਹੋ