BSP ਅਤੇ SAD ਦਾ ਟੁੱਟਿਆ ਗਠਜੋੜ, ਬੀਜੇਪੀ ਨਾਲ Alliance ਹੋਣ ਦੀ ਚਰਚਾ ਤੇਜ਼

ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਬਰ ਇਹ ਹੈ ਕਿ ਬੀਐੱਸਪੀ ਅਤੇ ਸ਼੍ਰੋਮਣੀ ਅਕਾਲੀ ਦਾ ਗਠਜੋੜ ਟੁੱਟਣ ਦੀ ਜਾਣਕਾਰੀ ਮਿਲੀ ਹੈ। ਬਸਪਾ ਨੇ ਆਪਣੇ ਵਰਕਰਾਂ ਨੂੰ ਅਕਾਲੀ ਦਲ ਤੋਂ ਦੂਰੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬਸਪਾ ਨੇ ਪੰਜਾਬ ਵਿੱਚ ਇੱਕਲਿਆਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ। 

Share:

ਪੰਜਾਬ ਨਿਊਜ। ਸ਼੍ਰੋਮਣੀ ਅਕਾਲੀ ਦਲ ਦਾ ਬੀਜੇਪੀ ਨਾਲ ਗਠਜੋੜ ਹੋਣ ਦੀ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਾਲ ਬਸਪਾ ਦੇ ਨਾਲ ਅਲਾਇੰਸ ਟੁੱਟ ਗਿਆ ਹੈ। ਚਰਚਾ ਇਹ ਹੈ ਕਿ ਬਸਪਾ ਦੀ ਮੀਟਿੰਗ ਕਰੀਬ ਚਾਰ ਘੰਟੇ ਚੱਲੀ  ਜਿਸ ਵਿੱਚ ਅਲਾਇੰਸ ਤੋੜਨ ਦਾ ਫੈਸਲਾ ਕੀਤਾ ਗਿਆ ਹੈ। ਇਸ ਚਰਚਾ ਨਾਲ ਪੰਜਾਬ ਦਾ ਸਿਆਸੀ ਮਾਹੌਲ ਗਰਮ ਹੋ ਜਾਵੇਗਾ। ਪਹਿਲਾਂ ਵੀ ਬੀਜੇਪੀ ਅਤੇ ਅਕਾਲੀ ਦਲ ਦਾ ਗਠਜੋੜ ਹੋਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ। ਬਸਪਾ ਦੀ ਇਸ ਸਬੰਧ ਵਿੱਚ ਚੰਡੀਗੜ੍ਹ ਵਿਖੇ ਬੈਠਕ ਹੋਈ ਸੀ। 

 ਬਸਪਾ ਦੀ ਸੂਬਾ ਇਕਾਈ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਜਿਸ ਵਿੱਚ ਬਸਪਾ ਕਮੇਟੀ ਦੇ ਜਿੰਮੇਵਾਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ। ਚਾਰ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਬਸਪਾ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ​​ਰਹੀ ਹੈ। ਅਜਿਹੇ 'ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਵੀ ਪੜ੍ਹੋ