BJP-SAD Alliance: ਹੁਣ ਕੈਪਟਨ ਨੇ ਦਿੱਤੇ ਸੰਕੇਤ, ਦੋਵੇਂ ਪਾਰਟੀਆਂ ਵਿੱਚ ਹੋ ਸਕਦਾ ਹੈ ਗਠਜੋੜ, ਜਲਦ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

BJP-SAD Alliance: ਉਨ੍ਹਾਂ ਨੇ ਖੁਦ ਇਸ ਮੁੱਦੇ 'ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਹੈ। ਇਸ ਸਬੰਧ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਜਲਦੀ ਮਿਲਣਗੇ। ਦਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੰਕੇਤ ਦਿੱਤਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

Share:

BJP-SAD Alliance: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਮਹੌਲ ਗਰਮਾ ਗਿਆ ਹੈ। ਸਾਰੀਆਂ ਹੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਾਂਗਰਸ-ਆਪ ਦੇ ਗਠਜੋੜ ਦੇ ਸਾਰੇ ਹੀ ਆਸਾਰ ਖਤਮ ਹੋਣ ਤੋਂ ਬਾਅਦ ਹੁਣ ਭਾਜਪਾ-ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਇਕੱਠੇ ਨਜ਼ਰ ਆ ਸਕਦੇ ਹਨ। ਇਹ ਸੰਕੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦੋਵੇਂ ਪਾਰਟੀਆਂ ਦੇ ਗਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਖੁਦ ਇਸ ਮੁੱਦੇ 'ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਹੈ। ਇਸ ਸਬੰਧ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਜਲਦੀ ਮਿਲਣਗੇ। ਦਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੰਕੇਤ ਦਿੱਤਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

ਕਿਸਾਨ ਅੰਦੋਲਨ ਕਾਰਨ ਲਟਕ ਸਕਦਾ ਹੈ ਮਾਮਲਾ

ਪੰਜਾਬ ਵਿੱਚ ਫਿਰ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦਾ ਪੇਂਚ ਫਸਿਆ ਹੋਇਆ ਹੈ। ਅਕਾਲੀ ਦਲ ਦੇ ਮੁੱਖ ਵੋਟਰ ਪੇਂਡੂ ਖੇਤਰਾਂ ਵਿੱਚ ਹਨ ਅਤੇ ਕਿਸਾਨ ਇਸ ਵਿੱਚ ਅਹਿਮ ਸਥਾਨ ਰੱਖਦੇ ਹਨ। ਦੂਜੇ ਪਾਸੇ ਭਾਜਪਾ ਦਾ ਵੋਟ ਬੈਂਕ ਸ਼ਹਿਰੀ ਖੇਤਰਾਂ ਵਿੱਚ ਹੈ। ਜਿਵੇਂ ਹੀ ਮੌਜੂਦਾ ਕਿਸਾਨ ਅੰਦੋਲਨ ਦਾ ਕੋਈ ਹੱਲ ਲੱਭਿਆ ਜਾਂਦਾ ਹੈ, ਦੋਵਾਂ ਪਾਰਟੀਆਂ ਦਾ ਗਠਜੋੜ ਹੋ ਸਕਦਾ ਹੈ। ਫਿਲਹਾਲ ਕੈਪਟਨ ਨੇ ਕਿਹਾ ਕਿ ਜੇਕਰ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ। ਗਠਜੋੜ ਦੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਪੇਂਡੂ ਖੇਤਰਾਂ ਵਿੱਚ ਅਕਾਲੀ ਦਲ ਮਜ਼ਬੂਤ ​​ਹੈ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜ਼ਬੂਤ ​​ਹੈ। ਉਨ੍ਹਾਂ ਨੇ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਸ ਸਬੰਧੀ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ।

ਕਿਸਾਨਾਂ ਅਤੇ ਹੋਰ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੀਟਿੰਗ 

ਕੈਪਟਨ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਰਹੇ ਹਨ। ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਜਾਣ ਦਿੱਤਾ ਜਾਵੇ। ਹੁਣ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਮੀਟਿੰਗਾਂ ਦਾ ਦੌਰ ਜਾਰੀ ਹੈ। ਉਮੀਦ ਹੈ ਕਿ ਇਹ ਮਾਮਲਾ ਜਲਦੀ ਹੀ ਖਤਮ ਹੋ ਜਾਵੇਗਾ। ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਦੇ ਕਿਸਾਨਾਂ ਅਤੇ ਹੋਰ ਕਈ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨਗੇ।  

ਇਹ ਵੀ ਪੜ੍ਹੋ