ਅਮਨ ਅਰੋੜਾ ਦੀਆਂ ਮੁਸ਼ਕਲਾਂ ਵਧੀਆਂ, ਅਕਾਲੀ ਦਲ ਨੇ ਕੀਤੀ ਇਹ ਮੰਗ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਕੈਬਨਿਟ ਮੰਤਰੀ ਅਰੋੜਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ। ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਵੀ ਦਿੱਤਾ ਗਿਆ। 

Share:

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ  ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬੀਤੀ 21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਨੇ ਕੁੱਟਮਾਰ ਨਾਲ ਸਬੰਧਤ 15 ਸਾਲ ਪੁਰਾਣੇ ਕੇਸ ਵਿੱਚ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਚਿੱਠੀ ਲਿਖੀ ਹੈ। 21 ਦਸੰਬਰ 2023 ਨੂੰ ਸੁਨਾਮ ਅਦਾਲਤ ਨੇ ਅਮਨ ਅਰੋੜਾ ਸਮੇਤ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੰਗਰੂਰ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਨੂੰ ਦੋ ਸਾਲ ਦੀ ਕੈਦ ਅਤੇ ਇੱਕ-ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਤਿੰਨਾਂ ਤੋਂ ਇਲਾਵਾ ਸਜ਼ਾ ਸੁਣਾਏ ਗਏ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਇਹ ਕੇਸ ਅਮਨ ਅਰੋੜਾ ਖ਼ਿਲਾਫ਼ ਸਾਲ 2008 ਵਿੱਚ ਉਨ੍ਹਾਂ ਦੇ ਹੀ ਜੀਜਾ ਵੱਲੋਂ ਦਰਜ ਕਰਵਾਇਆ ਗਿਆ ਸੀ।

 

ਰਾਹੁਲ ਗਾਂਧੀ ਖਿਲਾਫ ਵੀ ਹੋਈ ਸੀ ਕਾਰਵਾਈ 

 

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਰੋੜਾ ਦੀ ਵਿਧਾਨ ਸਭਾ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਲਿਖੇ ਪੱਤਰ ਵਿੱਚ 2013 ਵਿੱਚ ਲਿਲੀ ਥਾਮਸ ਬਨਾਮ ਯੂਨੀਅਨ ਆਫ ਇੰਡੀਆ ਕੇਸ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਵੀ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਜੇਕਰ ਕਿਸੇ ਵੀ ਵਿਧਾਇਕ ਜਾਂ ਸੰਸਦ ਮੈਂਬਰ ਨੂੰ ਅਦਾਲਤ ਵੱਲੋਂ ਕਿਸੇ ਮਾਮਲੇ ਵਿੱਚ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਸ ਦੀ ਵਿਧਾਨ ਸਭਾ ਜਾਂ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇ। ਅਜਿਹੇ ਵਿਅਕਤੀ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇਗਾ। ਸੁਪਰੀਮ ਕੋਰਟ ਦੇ ਇਸ ਹੁਕਮ ਤੋਂ ਬਾਅਦ ਦੇਸ਼ ਭਰ ਦੇ ਕਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਨ੍ਹਾਂ ‘ਚੋਂ ਤਾਜ਼ਾ ਨਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਹੈ।

 

ਇਹ ਵੀ ਪੜ੍ਹੋ