ਦਿੱਲੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਪੁਲਿਸ ਨੇ ਅਦਾਲਤ 'ਚ ਪੇਸ਼ ਕਰ ਲਿਆ ਤਿੰਨ ਦਿਨ ਦਾ ਰਿਮਾਂਡ

ਗੁਰਪ੍ਰੀਤ ਸਿੰਘ ਦੀ ਇਹ ਗ੍ਰਿਫ਼ਤਾਰੀ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਅਜਨਾਲਾ ਥਾਣੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 29 ਵਿੱਚ ਕੀਤੀ ਗਈ ਹੈ। ਇਹ ਉਹੀ ਮਾਮਲਾ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਵਾਸੀ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Share:

ਦਿੱਲੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕਰਨ ਦੀ ਸੁਚਨਾ ਸਾਹਮਣੇ ਆਈ ਹੈ। ਜਿਸ ਨੂੰ ਗ੍ਰਿਫਤਾਰ ਕਰਨ ਤੋਂ ਬਾਦ ਪੁਲਿਸ ਉਸ ਨੂੰ ਦਿੱਲੀ ਤੋਂ ਅਜਨਾਲਾ ਲੈ ਕੇ ਆਈ ਹੈ। ਜਿਥੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲਿਆ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਹਜ਼ੂਰ ਸਾਹਿਬ ਤੋਂ ਵਾਪਸ ਆ ਰਹੇ ਸੀ।
ਮਿਲੀ 

ਅੰਮ੍ਰਿਤਪਾਲ ਖ਼ਿਲਾਫ਼ ਪਾਈਆਂ ਸਨ ਕੁਝ ਪੋਸਟਾਂ 

ਇਹ ਮਾਮਲਾ 16 ਫਰਵਰੀ 2023 ਨੂੰ ਸਾਹਮਣੇ ਆਇਆ ਸੀ। ਅੰਮ੍ਰਿਤਸਰ ਦੇ ਥਾਣਾ ਅਜਨਾਲਾ ਦੀ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਅਤੇ 25 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੇ ਉਦੋਂ ਪੁਲਿਸ ਨੂੰ ਦੱਸਿਆ ਸੀ ਕਿ ਉਸ ਨੇ ਫੇਸਬੁੱਕ ’ਤੇ ਅੰਮ੍ਰਿਤਪਾਲ ਖ਼ਿਲਾਫ਼ ਕੁਝ ਪੋਸਟਾਂ ਪਾਈਆਂ ਸਨ। ਉਦੋਂ ਤੋਂ ਹੀ ਅੰਮ੍ਰਿਤਪਾਲ ਦਾ ਉਸ ਨਾਲ ਝਗੜਾ ਚੱਲ ਰਿਹਾ ਸੀ। ਫਰਵਰੀ ਦੇ ਮਹੀਨੇ ਵਿਚ ਉਹ ਟਕਸਾਲ ਦੇ ਸਿੱਖਾਂ ਨਾਲ ਅੰਮ੍ਰਿਤਸਰ ਆਏ ਸਨ। ਅੰਮ੍ਰਿਤਪਾਲ ਉਸ ਨਾਲ ਗੱਲ ਕਰਨਾ ਚਾਹੁੰਦਾ ਸੀ। ਇੱਕ ਕਾਰ ਉਨ੍ਹਾਂ ਦੇ ਕੋਲ ਆ ਕੇ ਰੁਕੀ। ਕੁਝ ਨੌਜਵਾਨਾਂ ਨੇ ਹੇਠਾਂ ਆ ਕੇ ਉਸ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਮੋਟਰ 'ਤੇ ਬਿਠਾ ਕੇ ਜੰਡਿਆਲਾ ਗੁਰੂ ਲੈ ਆਏ।

ਢਾਈ ਘੰਟੇ ਤੱਕ ਕੀਤੀ ਕੁੱਟਮਾਰ

ਬਰਿੰਦਰ ਸਿੰਘ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਉਥੇ ਮੌਜੂਦ ਸੀ। ਪਹਿਲਾਂ ਉਸ ਨੇ ਥੱਪੜ ਮਾਰਿਆ ਅਤੇ ਫਿਰ ਬਾਕੀਆਂ ਨੂੰ ਮਾਰਨ ਲਈ ਕਿਹਾ। ਢਾਈ ਘੰਟੇ ਤੱਕ ਕੋਈ ਉਸਨੂੰ ਥੱਪੜ ਮਾਰਦਾ ਰਿਹਾ ਅਤੇ ਕੋਈ ਉਸਨੂੰ ਡੰਡਿਆਂ ਅਤੇ ਮੁੱਕਿਆਂ ਨਾਲ ਮਾਰਦਾ ਰਿਹਾ। ਬਰਿੰਦਰ ਅਨੁਸਾਰ ਅੰਮ੍ਰਿਤਪਾਲ ਉਸ ਨੂੰ ਵਾਰ-ਵਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ, ਭਾਈ ਤਲਵੜੇ ਅਤੇ ਬਾਬਾ ਬਖਸ਼ੀਸ਼ ਸਿੰਘ ਦੇ ਨਾਂ ਲੈ ਕੇ ਵੀਡੀਓ ਬਣਾਉਣ ਲਈ ਕਹਿ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਉਸ ਦੀ ਹੋਰ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ