Amritsar: ਗੁਰਦੁਆਰਾ ਸਾਹਿਬ ਵਿੱਚ 8 ਸਾਲਾ ਨਾਬਾਲਗ ਨਾਲ ਜਬਰ ਜਨਾਹ, ਹਾਲਤ ਬਣੀ ਨਾਜ਼ੁਕ, ਰੈਫਰ

ਜਦੋਂ ਪੀੜਤ ਆਪਣੇ ਘਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਹੋਇਆ ਸੀ। ਜਿੱਥੇ ਮੁਲਜ਼ਮ ਉਸ ਨੂੰ ਜ਼ਬਰਦਸਤੀ ਗੁਰਦੁਆਰੇ ਦੇ ਅੰਦਰ ਇੱਕ ਕਮਰੇ ਵਿੱਚ ਲੈ ਗਿਆ ਅਤੇ ਉਸਦੇ ਨਾਲ ਬਲਾਤਕਾਰ ਕੀਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਲੜਕੇ ਨੂੰ ਸਿਵਲ ਹਸਪਤਾਲ ਲੋਪੋਕੇ ਲੈ ਗਏ,ਜਿੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ।

Share:

ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ਵਿੱਚ 8 ਸਾਲ ਦੇ ਨਾਬਾਲਗ ਬੱਚੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਭਿੰਡੀਸਾਈਂ ਦੇ ਪਿੰਡ ਗਲਾਰਗੜ੍ਹ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ। 

ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਕੀਤਾ ਰੈਫਰ 

ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ ਜਦੋਂ ਪੀੜਤ ਆਪਣੇ ਘਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ। ਜਦੋਂ ਉਹ ਲਗਭਗ ਅੱਧੇ ਘੰਟੇ ਬਾਅਦ ਘਰ ਪਰਤਿਆ ਤਾਂ ਉਸਨੇ ਆਪਣੀ ਮਾਂ ਨੂੰ ਪੇਟ ਦਰਦ ਦੀ ਸ਼ਿਕਾਇਤ ਕੀਤੀ। ਜਦੋਂ ਉਹ ਟਾਇਲਟ ਗਿਆ ਤਾਂ ਉਸਦੀ ਮਾਂ ਨੇ ਦੇਖਿਆ ਕਿ ਉਸਦੇ ਗੁਪਤਾਂਗ ਵਿੱਚੋਂ ਖੂਨ ਵਗ ਰਿਹਾ ਸੀ। ਜਦੋਂ ਉਸਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸਨੇ ਰੋਂਦਿਆਂ ਦੱਸਿਆ ਕਿ ਰਾਜਾ ਸਿੰਘ ਨਾਮ ਦਾ ਇੱਕ ਵਿਅਕਤੀ ਉਸਨੂੰ ਜ਼ਬਰਦਸਤੀ ਗੁਰਦੁਆਰੇ ਦੇ ਅੰਦਰ ਇੱਕ ਕਮਰੇ ਵਿੱਚ ਲੈ ਗਿਆ ਅਤੇ ਉਸਦੇ ਨਾਲ ਬਲਾਤਕਾਰ ਕੀਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਲੜਕੇ ਨੂੰ ਸਿਵਲ ਹਸਪਤਾਲ ਲੋਪੋਕੇ ਲੈ ਗਏ,ਜਿੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ।

ਮੁਲਜ਼ਮ ਖਿਲਾਫ ਕੇਸ ਦਰਜ

ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਰਾਜਾ ਸਿੰਘ ਵਿਰੁੱਧ ਪੋਕਸੋ ਐਕਟ ਅਤੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਅਪਰਾਧ ਜਸਬੀਰ ਸਿੰਘ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਜਿਸ ਕਾਰਨ ਜਸਬੀਰ ਸਿੰਘ ਦਾ ਨਾਮ ਵੀ ਐਫਆਈਆਰ ਵਿੱਚ ਜੋੜਿਆ ਗਿਆ ਹੈ।

ਲੋਕਾਂ ਵਿੱਚ ਰੋਹ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਤਣਾਅ ਅਤੇ ਗੁੱਸੇ ਦਾ ਮਾਹੌਲ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਧਾਰਮਿਕ ਸਥਾਨ 'ਤੇ ਅਜਿਹੀ ਘਟਨਾ ਬਹੁਤ ਹੀ ਸ਼ਰਮਨਾਕ ਹੈ ਅਤੇ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਦੀ ਭਾਲ ਜਾਰੀ ਹੈ, ਉਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ