ਅੰਮ੍ਰਿਤਸਰ 'ਚ ਨਿਹੰਗਾਂ ਨੇ ਨੌਜਵਾਨ ਨੂੰ ਤਲਵਾਰ ਨਾਲ ਵੱਢਿਆ, ਘਰ ਚ ਦਾਖਿਲ ਹੋ ਕੇ ਕੀਤੀ ਵਾਰਦਾਤ, ਮੌਕੇ ਤੋਂ ਹੋਏ ਫਰਾਰ

ਅੰਮ੍ਰਿਤਸਰ ਵਿੱਚ ਕ੍ਰਾਈਮ ਲਗਾਤਾਰ ਵੱਧ ਰਿਹਾ ਹੈ। ਆਏ ਦਿਨ ਇਸ ਸ਼ਹਿਰ ਵਿੱਚ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਆਮ ਹੋ ਗਈਆਂ ਨੇ। ਲੱਖ ਯਤਨਾਂ ਦੇ ਬਾਵਜੂਦ ਵੀ ਪੁਲਿਸ ਕ੍ਰਾਈਮ ਨੂੰ ਕੰਟਰੋਲ ਨਹੀਂ ਕਰ ਪਾ ਰਹੀ ਤੇ ਹੁਣ ਵੇਰਕਾ ਦੇ ਪਿੰਡ ਜਹਾਂਗੀਰ ਵਿੱਚ ਇੱਕ ਹੌਲਨਾਕ ਵਾਰਦਾਤ ਵਾਪਰ ਗਈ। ਇੱਥੇ ਨਿਹੰਗਾਂ ਨੇ ਇੱਕ ਘਰ ਵਿੱਚ ਦਾਖਿਲ ਹੋ ਕੇ ਇੱਕ ਨੌਜਵਾਨ ਨੂੰ ਤਲਵਾਰਾਂ ਨਾਲ ਵੱਢ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।

Share:

ਹਾਈਲਾਈਟਸ

ਪੰਜਾਬ ਨਿਊਜ। ਪੰਜਾਬ ਦੇ ਅੰਮ੍ਰਿਤਸਰ ਵਿੱਚ ਨਿਹੰਗ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਉਹ ਵੇਰਕਾ ਬਲਾਕ ਦੇ ਪਿੰਡ ਜਹਾਂਗੀਰ ਦਾ ਰਹਿਣ ਵਾਲਾ ਸੀ। ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦੇ ਘਰ ਦਾਖਲ ਹੋ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਮਲਕੀਤ ਸਿੰਘ ਦੀ ਮੌਤ ਹੋ ਗਈ।

ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਮੁਲਜ਼ਮ ਸੁਖਦੇਵ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਕਾਰਨ ਮ੍ਰਿਤਕ ਮਲਕੀਤ ਦੇ ਘਰ ਸੋਗ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇਹ ਵੀ ਪੜ੍ਹੋ