Amritsar: ਸੰਘਣੀ ਧੁੰਦ ਦਾ ਕਹਿਰ, ਇੱਕ ਤੋਂ ਬਾਦ ਇੱਕ ਟਕਰਾਏ ਕਈ ਵਾਹਨ, ਹਾਦਸਿਆਂ ਵਿੱਚ ਹੋ ਰਿਹਾ ਲਗਾਤਾਰ ਵਾਧਾ

Bus ਵਿੱਚ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਜਖਮੀ ਸਵਾਰੀਆਂ ਨੂੰ Hospital ਵਿੱਚ ਦਾਖਲ ਕਰਵਾਇਆ ਗਿਆ ਹੈ।

Share:

Punjab News: Amritsar'ਚ ਵਧਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦੇ ਚਲਦੇ ਸ਼ੁੱਕਰਵਾਰ ਸਵੇਰੇ ਪਹਿਲਾਂ ਇੱਕ ਬੱਸ ਟਰਾਲੇ ਨਾਲ ਟਕਰਾ ਗਈ ਅਤੇ ਫਿਰ ਇਕ ਕਾਰ ਡਿਵਾਈਡਰ ਵਿੱਚ ਜਾ ਟਕਰਾਈ। ਜਾਣਕਾਰੀ ਮੁਤਾਬਕ Jandiala ਦੇ ਪਿੰਡ ਮੱਲੀਆਂ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਅੱਗੇ ਜਾ ਰਹੇ ਟਰਾਲੇ ਨੇ ਧੁੰਦ ਦੇ ਕਾਰਨ ਅਚਾਨਕ ਬ੍ਰੇਕ ਲੱਗਾ ਦਿੱਤੀ, ਜਿਸ ਕਾਰਨ ਪਿੱਛੇ ਤੋਂ ਆ ਰਿਹਾ ਇੱਕ ਛੋਟਾ ਟਰੱਕ ਪੂਰੀ ਤਰ੍ਹਾਂ ਘੁੰਮ ਗਿਆ, ਜਿਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਅੰਮ੍ਰਿਤਸਰ ਡੀਪੂ ਦੀ ਬੱਸ ਨੇ ਟਰਾਲੇ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਜਖਮੀ ਸਵਾਰੀਆਂ ਨੂੰ hospital ਵਿੱਚ ਦਾਖਲ ਕਰਵਾਇਆ ਗਿਆ ਹੈ।

ਕਾਰ ਟਕਰਾਈ divider ਨਾਲ 

ਦੁਸਰੀ ਘਟਨਾ ਵਿੱਚ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਇਕ ਕਾਰ divider ਨਾਲ ਟਕਰਾ ਗਈ। ਹਾਲਾਂਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। Loharka Road ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕੋਈ ਸਾਈਨ ਬੋਰਡ ਨਹੀਂ ਲਗਾਇਆ ਗਿਆ ਹੈ। ਜਿਸ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਕਾਰ ਦੇ ਨੁਕਸਾਨੇ ਜਾਣ ਤੋਂ ਬਾਅਦ ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੂੰ ਕਹਿਣ ਦੇ ਬਾਵਜੂਦ ਇੱਥੇ ਨਾ ਤਾਂ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨਾ ਹੀ ਕੋਈ ਸਾਈਨ ਬੋਰਡ।

ਇਹ ਵੀ ਪੜ੍ਹੋ