Amritsar: 35 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਚੜਿਆ ਪੁਲਿਸ ਅੜਿੱਕੇ

ਪੁਲਿਸ ਅਨੁਸਾਰ ਜਸਮੀਤ ਆਪਣੇ ਹੀ ਇਲਾਕੇ ਵਿੱਚੋਂ ਨਵੇਂ ਸਪਲਾਇਰ ਤਿਆਰ ਕਰ ਰਿਹਾ ਹੈ ਅਜਿਹੇ 'ਚ ਪੁਲਿਸ ਹੁਣ ਇਸ 'ਤੇ ਤੇਜੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਕਈ ਖੁਲਾਸੇ ਹੋਣ ਦੀ ਉਮੀਦ ਹੈ।

Share:

Punjab News: ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 35 ਕਰੋੜ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਕੁਮਾਰ ਵਾਸੀ ਬਜਵਾੜਾ, ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਜਲੰਧਰ ਅਤੇ ਹੁਸ਼ਿਆਰਪੁਰ ਵਿਖੇ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਮਰੀਕਾ ਨਿਵਾਸੀ ਜਸਮੀਤ ਸਿੰਘ ਲੱਖਾ ਉਥੇ ਬੈਠਾ ਹੈਰੋਇਨ ਦਾ ਨੈੱਟਵਰਕ ਚਲਾ ਰਿਹਾ ਹੈ। ਇਸ ਨੈੱਟਵਰਕ ਨੂੰ ਤੋੜਨ ਲਈ ਪੁਲੀਸ ਨੇ ਇਸ ਤੋਂ ਪਹਿਲਾਂ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਪੁਲਿਸ ਮੁਤਾਬਕ ਉਨ੍ਹਾਂ ਨੇ ਸੋਚਿਆ ਸੀ ਕਿ ਉਨ੍ਹਾਂ ਨੇ ਨੈੱਟਵਰਕ ਤੋੜ ਲਿਆ ਹੈ ਪਰ ਹੁਣ ਜਿਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਉਸੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ।

ਮੁਲਜ਼ਮ ਤੇ ਪਹਿਲਾਂ ਵੀ ਮਾਮਲੇ ਦਰਜ

ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਮੁਲਜ਼ਮ ਗੁਰਪ੍ਰੀਤ ਕੁਮਾਰ ਹੁਸ਼ਿਆਰਪੁਰ ਦੇ ਬਜਵਾੜਾ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਜਲੰਧਰ ਅਤੇ ਹੁਸ਼ਿਆਰਪੁਰ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਪੁਲੀਸ ਕਮਿਸ਼ਨਰ ਅਨੁਸਾਰ ਹੁਣ ਸਪਲਾਈ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਬੈਕਵਰਡ ਅਤੇ ਫਾਰਵਰਡ ਲਿੰਕ ਰਾਹੀਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਗੁਰਪ੍ਰੀਤ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ